ਝੋਟੇ ਦਾ ਪੋਸਟਮਾਰਟਮ ਸ਼ੁਰੂ, ਅੱਜ ਹੋ ਸਕਦਾ ਹੈ ਸੰਸਕਾਰ

raajan tiwari
3 Min Read

ਪੰਜਾਬ : ਪਰਵਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। 24 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਮਾਨਸਾ ਤੋਂ ਚੰਡੀਗੜ੍ਹ ਦੇ PGI ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਹੁਣ ਉਨ੍ਹਾਂ ਦਾ ਪੋਸਟਮਾਰਟਮ ਸ਼ੁਰੂ ਹੋ ਚੁੱਕਾ ਹੈ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਪਰਿਵਾਰ ਨੂੰ ਮ੍ਰਿਤਕ ਦੇਹ ਕਿੰਨੀ ਜਲਦੀ ਸੌਂਪੀ ਜਾਂਦੀ ਹੈ ਅਤੇ ਅੰਤਿਮ ਸਸਕਾਰ ਕਦੋਂ ਹੋਵੇਗਾ।

ਇਹ ਵੀ ਪੜ੍ਹੌ : ਪਰਵਿੰਦਰ ਝੋਟਾ ਦੇ ਪਿਤਾ ਦੀ ਵੱਡੀ ਮੰਗ, ਸਸਕਾਰ ਤੋਂ ਪਹਿਲਾਂ SSP ਦਾ ਹੋਵੇ ਤਬਾਦਲਾ

ਦਰਅਸਲ, ਬੀਤੀ ਰਾਤ ਕਰੀਬ 12 ਵਜੇ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਮਾਨਸਾ ਸਿਵਲ ਹਸਪਤਾਲ ਦੀ ਮੋਰਚਰੀ ਵਿੱਚੋਂ ਬਾਹਰ ਕੱਢਿਆ ਗਿਆ ਸੀ। ਇਸ ਦੌਰਾਨ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਫਿਰ ਵਿਸ਼ੇਸ਼ ਸਹੂਲਤਾਂ ਨਾਲ ਲੈਸ ਐਂਬੂਲੈਂਸ ਰਾਹੀਂ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਦੇ PGI ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਲੱਖਾ ਸਿਧਾਣਾ ਸਮੇਤ ਐਂਟੀ ਡਰੱਗ ਟਾਸਕ ਫੋਰਸ ਦੇ ਮੈਂਬਰ ਅਤੇ ਹੋਰ ਸਾਥੀ ਮੌਜੂਦ ਸਨ। ਐਂਬੂਲੈਂਸ ਦੇ ਨਾਲ ਪੰਜਾਬ ਪੁਲਿਸ ਦੀ ਪਾਇਲਟ ਗੱਡੀ ਵੀ ਤਾਇਨਾਤ ਕੀਤੀ ਗਈ ਸੀ।ਹੁਣ ਸਭ ਤੋਂ ਅਹਿਮ ਗੱਲ ਅੰਤਿਮ ਸਸਕਾਰ ਦੇ ਸਮੇਂ ਨੂੰ ਲੈ ਕੇ ਹੈ।

ਇਹ ਵੀ ਪੜ੍ਹੌ :  ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਜੇਕਰ PGI ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਸਮੇਂ ਸਿਰ ਪੂਰੀ ਹੋ ਜਾਂਦੀ ਹੈ ਅਤੇ ਮ੍ਰਿਤਕ ਦੇਹ ਲੈ ਕੇ ਪਰਿਵਾਰ ਸਮੇਂ ਸਿਰ ਮਾਨਸਾ ਪਹੁੰਚ ਜਾਂਦਾ ਹੈ ਤਾਂ ਅੱਜ ਹੀ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ। ਪਰ ਜੇਕਰ ਪੋਸਟਮਾਰਟਮ ਜਾਂ ਹੋਰ ਪ੍ਰਕਿਰਿਆ ਵਿੱਚ ਦੇਰੀ ਹੁੰਦੀ ਹੈ ਅਤੇ ਪਰਿਵਾਰ ਨੂੰ ਮਾਨਸਾ ਪਹੁੰਚਣ ਵਿੱਚ ਸਮਾਂ ਲੱਗਦਾ ਹੈ ਤਾਂ ਅੰਤਿਮ ਸਸਕਾਰ ਕੱਲ੍ਹ ਪੂਰੀਆਂ ਧਾਰਮਿਕ ਰੀਤੀ-ਰਿਵਾਜਾਂ ਨਾਲ ਕੀਤਾ ਜਾਵੇਗਾ।ਫਿਲਹਾਲ ਪਰਿਵਾਰ ਅਤੇ ਸਮਰਥਕਾਂ ਦੀ ਨਜ਼ਰ PGI ਵਿੱਚ ਚੱਲ ਰਹੀ ਪੋਸਟਮਾਰਟਮ ਦੀ ਪ੍ਰਕਿਰਿਆ ‘ਤੇ ਟਿਕੀ ਹੋਈ ਹੈ। ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਸਸਕਾਰ ਨੂੰ ਲੈ ਕੇ ਆਉਣ ਵਾਲੀ ਹਰ ਅਪਡੇਟ ਤੁਹਾਡੇ ਤੱਕ ਪਹੁੰਚਾਉਂਦੇ ਰਹਾਂਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
2 Comments