ਪਾਕਿਸਤਾਨ ‘ਚ ਬਿਜਲੀ ਸੰਕਟ ਹੋਇਆ ਡੂੰਘਾ, ਪੂਰੇ ਦੇਸ਼ ‘ਚ ਠੱਪ ਹੋ ਸਕਦੀ ਹੈ ਸੰਚਾਰ ਸੇਵਾ

ਇਸਲਾਮਾਬਾਦ- ਆਰਥਿਕ ਸੰਕਟ ਨਾਲ ਜੂਝ ਰਿਹਾ ਪਾਕਿਸਤਾਨ ਹੁਣ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਕਾਰਨ ਦੇਸ਼ ਵਿੱਚ ਸੰਚਾਰ ਸੇਵਾ ਠੱਪ ਹੋ ਸਕਦੀ ਹੈ। ਦੇਸ਼ ਦੇ ਵੱਡੇ ਸ਼ਹਿਰਾਂ ਨੂੰ ਲਗਾਤਾਰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਹੁਣ ਟੈਲੀਕਾਮ ਆਪਰੇਟਰਾਂ ਨੇ ਦੇਸ਼ ‘ਚ ਮੋਬਾਈਲ ਅਤੇ ਇੰਟਰਨੈੱਟ ਸੇਵਾ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ।

ਨੈਸ਼ਨਲ ਇਨਫਰਮੇਸ਼ਨ ਟੈਕਨਾਲੋਜੀ ਬੋਰਡ ਨੇ ਕਿਹਾ ਕਿ ਪਾਕਿਸਤਾਨ ‘ਚ ਟੈਲੀਕਾਮ ਆਪਰੇਟਰਾਂ ਨੇ ਸੇਵਾ ਬੰਦ ਕਰਨ ਦੀ ਧਮਕੀ ਦਿੱਤੀ ਹੈ। ਦੇਸ਼ ਵਿੱਚ ਲਗਾਤਾਰ ਬਿਜਲੀ ਕੱਟਾਂ ਕਾਰਨ ਮੋਬਾਈਲ ਅਤੇ ਇੰਟਰਨੈਟ ਬੰਦ ਹੋ ਜਾਂਦੇ ਹਨ। ਇਸ ਕਾਰਨ ਇਨ੍ਹਾਂ ਨੂੰ ਚਲਾਉਣ ਵਿੱਚ ਦਿੱਕਤ ਆ ਰਹੀ ਹੈ।

ਪਾਕਿਸਤਾਨ ਦੇ ਉੱਤਰ-ਪੱਛਮੀ ਕਬਾਇਲੀ ਜ਼ਿਲੇ ਦੀ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਬਿਜਲੀ ਕੱਟ ਨੂੰ ਲੈ ਕੇ ਗੋਲੀਬਾਰੀ ਹੋਈ। ਗੋਲੀਬਾਰੀ ‘ਚ 2 ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋ ਗਏ। ਲੱਕੀ ਮਾਰਵਤ ਜ਼ਿਲ੍ਹੇ ਦੇ ਇਸਾਕ ਖੇਲ ਖੇਤਰ ਦੀ ਇੱਕ ਮਸਜਿਦ ਵਿੱਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ, ਉਨ੍ਹਾਂ ਦੇ ਇਲਾਕੇ ਵਿੱਚ ਬਿਜਲੀ ਕੱਟ ਨੂੰ ਲੈ ਕੇ ਨਮਾਜੀਆਂ ਦੇ ਇੱਕ ਸਮੂਹ ਵਿੱਚ ਗਰਮਾ-ਗਰਮ ਬਹਿਸ ਹੋ ਗਈ। ਪੁਲਿਸ ਨੇ ਕਿਹਾ ਕਿ ਝੜਪ ਜਲਦੀ ਹੀ ਹਿੰਸਕ ਹੋ ਗਈ ਅਤੇ ਕੁਝ ਨਮਾਜੀਆਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ ਦੋ ਦੀ ਮੌਤ ਹੋ ਗਈ ਅਤੇ ਇੱਕ ਛੇ ਸਾਲ ਦੇ ਬੱਚੇ ਸਮੇਤ 11 ਹੋਰ ਜ਼ਖਮੀ ਹੋ ਗਏ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਬ੍ਰਿਟੇਨ ਨੇ ਮੋਡਰਨਾ ਦੀ ਨਵੀਂ ਵੈਕਸੀਨ ਨੂੰ ਦਿੱਤੀ ਮਨਜ਼ੂਰੀ

ਲੰਦਨ: ਯੂਕੇ ਨੇ ਮੋਡੇਰਨਾ ਦੀ ਨਵੀਂ ਅਪਡੇਟਿਡ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਕੋਰੋਨਾ …

Leave a Reply

Your email address will not be published.