ਦੇਸ਼ਭਰ ‘ਚ ਬਿਜਲੀ ਸੰਕਟ ਡੂੰਘਾ ਹੋਣ ਦਾ ਖਦਸ਼ਾ, ਪੰਜਾਬ ਸਣੇ 10 ਸੂਬਿਆਂ ‘ਚ ਕੋਲੇ ਦੀ ਕਮੀ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ਵਿੱਚ ਕੋਲੇ ਦਾ ਸੰਕਟ ਵਧਦਾ ਹੀ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ ਇਸ ਵੇਲੇ ਦੇਸ਼ ਦੀਆਂ ਕਈ ਕੋਲੇ ਦੀਆਂ ਖਦਾਨਾਂ ਵਿੱਚ ਉਤਪਾਦਨ ਪਿਛਲੇ 9 ਸਾਲ ਦੇ ਮੁਕਾਬਲੇ ਆਪਣੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ। ਉੱਥੇ ਹੀ ਦੂਜੇ ਪਾਸੇ ਗਰਮੀ ਵਧਣ ਕਾਰਨ ਬਿਜਲੀ ਦੀ ਖਪਤ ਦੇ ਨਾਲ ਮੰਗ ਵੀ ਵਧੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਹਾਲਾਤ ਅਜਿਹੇ ਪੈਦਾ ਹੋ ਰਹੇ ਹਨ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਇੱਕ ਵਾਰ ਫਿਰ ਬਿਜਲੀ ਦੇ ਵੱਡੇ ਕੱਟ ਲੱਗਣੇ ਸ਼ੁਰੂ ਹੋ ਸਕਦੇ ਹਨ।

ਕੋਰੋਨਾ ਲਾਕਡਾਊਨ ਤੋਂ ਬਾਅਦ ਉਦਯੋਗਿਕ ਗਤੀਵਿਧੀਆਂ ਮੁੜ ਲੀਹ ‘ਤੇ ਆਉਣ ਕਾਰਨ ਫੈਕਟਰੀਆਂ ਤੇ ਉਦਯੋਗਾਂ ਵਿੱਚ ਬਿਜਲੀ ਦੀ ਖਪਤ ਵਧੀ ਹੈ। ਯੂਪੀ, ਮਹਾਰਾਸ਼ਟਰ, ਪੰਜਾਬ ਸਮੇਤ 10 ਸੂਬਿਆਂ ਵਿੱਚ ਕੋਲੇ ਦੀ ਭਾਰੀ ਕਮੀ ਹੋ ਗਈ ਹੈ। ਇਸ ਦੌਰਾਨ ਬਿਜਲੀ ਦੀ ਮੰਗ ਵਧਣ ਤੇ ਕੋਲੇ ਦੀ ਕਮੀ ਕਾਰਨ ਬਿਜਲੀ ਕਟੌਤੀ ਵਧ ਗਈ ਹੈ। ਕਈ ਸਾਲਾਂ ਬਾਅਦ ਮਹਾਰਾਸ਼ਟਰ ਵਿੱਚ ਬਿਜਲੀ ਕੱਟ ਲਾਜ਼ਮੀ ਕਰਨ ਦੀ ਸਥਿਤੀ ਬਣੀ ਹੋਈ ਹੈ।

ਮੌਸਮ ਵਿਭਾਗ ਮੁਤਾਬਕ ਉੱਤਰੀ ਤੇ ਮੱਧ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਅਪ੍ਰੈਲ ਮਹੀਨੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਜ਼ਿਆਦਾ ਰਹਿਣ ਵਾਲਾ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵੀ ਤੇਜ਼ੀ ਨਾਲ ਵਧੇਗੀ। ਹਾਲ ਹੀ ਦੇ ਅੰਕੜਿਆਂ ਮੁਤਾਬਕ ਬਿਜਲੀ ਦੀ ਮੰਗ ਦੀ ਪੂਰਤੀ ਵਿੱਚ 1.4 ਫ਼ੀਸਦੀ ਦੀ ਕਮੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment