ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ ਇੱਕ-ਦੋ ਦਿਨਾਂ ਤੋਂ ਮੌਸਮ ਖਰਾਬ ਹੈ ਅਤੇ ਤੇਜ਼ ਤੂਫ਼ਾਨ ਚੱਲ ਰਿਹਾ ਹੈ। ਤੇਜ਼ ਤੂਫਾਨ ਕਾਰਨ ਪਾਵਰਕਾਮ ਨੂੰ ਲਗਭਗ 5.5 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਕਿਉਂਕਿ 100 ਤੋਂ ਵੱਧ ਟ੍ਰਾਂਸਫਾਰਮਰ ਅਤੇ 2000 ਤੋਂ ਵੱਧ ਬਿਜਲੀ ਦੇ ਖੰਭੇ ਨੁਕਸਾਨੇ ਗਏ ਹਨ। ਰਿਪੋਰਟ ਦੇ ਅਨੁਸਾਰ, ਪਾਵਰਕਾਮ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਤੂਫਾਨ ਕਾਰਨ, ਟ੍ਰਾਂਸਮਿਸ਼ਨ ਲਾਈਨਾਂ ਅਤੇ ਕਈ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਹੈ। ਜਿਸ ਕਾਰਨ 3 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਇਸ ਦੇ ਨਾਲ ਹੀ 2 ਹਜ਼ਾਰ ਤੋਂ ਵੱਧ ਖੰਭਿਆਂ ਅਤੇ 100 ਟ੍ਰਾਂਸਫਾਰਮਰਾਂ ਦੇ ਨੁਕਸਾਨ ਕਾਰਨ 2.5 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਅਧਿਕਾਰੀ ਨੇ ਅੱਗੇ ਕਿਹਾ ਕਿ ਕਈ ਇਲਾਕਿਆਂ ਵਿੱਚ 8 ਤੋਂ 10 ਘੰਟਿਆਂ ਲਈ ਬਿਜਲੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਮਾਲਵਾ ਖੇਤਰ ਵਿੱਚ ਤੂਫਾਨ ਕਾਰਨ ਸੈਂਕੜੇ ਦਰੱਖਤ ਵੀ ਜੜ੍ਹੋਂ ਉੱਖੜ ਗਏ ਹਨ। ਇਸ ਕਾਰਨ ਮਲੇਰਕੋਟਲਾ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ।ਇੱਕ ਖੇਤੀਬਾੜੀ ਅਧਿਕਾਰੀ ਨੇ ਕਿਹਾ ਕਿ ਕਣਕ ਉਤਪਾਦਕਾਂ ਨੂੰ ਤੂਫਾਨ ਕਾਰਨ ਲਗਭਗ 2-3 ਪ੍ਰਤੀਸ਼ਤ ਦੇ ਝਾੜ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।