ਪੁਲਿਸ ਸਟੇਸ਼ਨ ‘ਤੇ ਹੋਇਆ ਜ਼ੋਰਦਾਰ ਧਮਾਕਾ, ਮੋਗਾ ‘ਚ ਹਾਈ ਅਲਰਟ ਜਾਰੀ

Global Team
2 Min Read

ਮੋਗਾ : ਮੋਗਾ ਦੇ ਥਾਣਾ ਸਦਰ ਵਿੱਚ ਅੱਜ ਤੜਕੇ ਕਰੀਬ 3 ਵਜੇ ਜ਼ੋਰਦਾਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ ।ਧਮਾਕੇ ਤੋਂ ਬਾਅਦ ਪੂਰੇ ਮੋਗਾ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।ਮੋਗਾ-ਫਿਰੋਜ਼ਪੁਰ ਹਾਈਵੇਅ ‘ਤੇ ਜਾ ਰਹੇ ਸ਼ੱਕੀਆਂ ਨੇ ਕਥਿਤ ਤੌਰ ‘ਤੇ ਪੁਲਿਸ ਸਟੇਸ਼ਨ ਦੀ ਇਮਾਰਤ ‘ਤੇ ਬਾਹਰੋਂ ਇਕ ਵਿਸਫੋਟਕ ਚੀਜ਼ (ਮੰਨਿਆ ਜਾ ਰਿਹਾ ਹੈ ਕਿ ਇਹ ਹੈਂਡ ਗ੍ਰਨੇਡ ਸੀ) ਸੁੱਟੀ ਅਤੇ ਫਿਰ ਫਰਾਰ ਹੋ ਗਏ।ਘਟਨਾ ਤੋਂ ਬਾਅਦ ਸਵੇਰੇ ਤੋਂ ਹੀ ਫੋਰੈਂਸਿਕ ਟੀਮ ਅਤੇ ਐਂਟੀ-ਸੈਬੋਟਾਜ਼ ਟੀਮ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ।

ਮੋਗਾ ਦੇ ਐੱਸ ਐੱਸ ਪੀ ਗੁਰਬੰਸ ਸਿੰਘ ਬੈਂਸ ਨੇ ਘਟਨਾ ਦੀ ਪੁਸ਼ਟੀ ਕੀਤੀ  ਹੈ। ਐੱਸ ਐੱਸ ਪੀ ਬੈਂਸ ਨੇ ਕਿਹਾ ਕਿ ਇਹ ਇੱਕ “ਘੱਟ ਤੀਬਰਤਾ ਵਾਲਾ ਧਮਾਕਾ” ਸੀ ਅਤੇ ਭਰੋਸਾ ਦਿਵਾਇਆ ਕਿ ਵਿਸ਼ੇਸ਼ ਫੋਰੈਂਸਿਕ ਟੀਮਾਂ ਹਰ ਪਹਿਲੂ ਤੋਂ ਘਟਨਾ ਸਥਾਨ ਦੀ ਜਾਂਚ ਕਰ ਰਹੀਆਂ ਹਨ। ਮੁਢਲੀਆਂ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਇਮਾਰਤ ਨੂੰ ਕੋਈ ਵੱਡਾ ਨੁਕਸਾਨ ਪਹੁੰਚਿਆ ਹੈ। ਮੋਗਾ-ਫਿਰੋਜ਼ਪੁਰ ਰੋਡ ‘ਤੇ ਸਾਰੇ ਪ੍ਰਮੁੱਖ ਸਥਾਨਾਂ, ਸਰਕਾਰੀ ਇਮਾਰਤਾਂ ਅਤੇ ਆਉਣ-ਜਾਣ ਵਾਲੇ ਪੁਆਇੰਟਾਂ ‘ਤੇ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ। ਪੁਲਿਸ ਸ਼ੱਕੀਆਂ ਦੀ ਪਛਾਣ ਕਰਨ ਲਈ ਹਾਈਵੇਅ ਦੀ ਸੀ ਸੀ ਟੀ ਵੀ ਫੁਟੇਜ ਨੂੰ ਖੰਗਾਲ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment