ED ਦੀ ਵੱਡੀ ਕਾਰਵਾਈ, ਪੁੱਛਗਿੱਛ ਮਗਰੋਂ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ

Global Team
1 Min Read

ਲੁਧਿਆਣਾ: ਲੁਧਿਆਣਾ ਤੋਂ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ED ਨੇ ਵੱਡੀ ਕਾਰਵਾਈ ਕੀਤੀ ਹੈ। ਸੂਤਰਾਂ ਅਨੁਸਾਰ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਮਗਰੋਂ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ ‘ਚ ਈਡੀ ਨੇ ਅੱਜ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਜਲੰਧਰ ਦਫ਼ਤਰ ‘ਚ ਤਲਬ ਕੀਤਾ ਸੀ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਸੂਤਰਾਂ ਮੁਤਾਬਕ ਈਡੀ ਨੇ ਪੁੱਛਗਿੱਛ ਤੋਂ ਬਾਅਦ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment