ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਨੂੰ ਮਿਲੀ ਜ਼ਮਾਨਤ

Prabhjot Kaur
3 Min Read

ਚੰਡੀਗੜ੍ਹ: ਬੇਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਗਈ ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਬੁੜੈਲ ਜੇਲ ਵਿਚ ਬੰਦ ਡੇਰਾ ਸਿਰਸਾ ‘ਚ ਅਹਿਮ ਅਹੁਦਿਆਂ ‘ਤੇ ਰਹੇ ਪ੍ਰਦੀਪ ਕਲੇਰ ਦੀ ਪਤਨੀ ਨੇ ਹਾਲ ਹੀ ਵਿਚ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਸੁਰੱਖਿਆ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਡੇਰੇ ‘ਚ ਉਸ ਨੂੰ ਅਤੇ ਉਸ ਦੇ ਪਰਵਾਰ ਨੂੰ ਖਤਰਾ ਹੈ। ਉਸ ਨੂੰ ਫਰੀਦਕੋਟ ਅਦਾਲਤ ਨੇ ਤਿੰਨ ਵੱਖ-ਵੱਖ ਕੇਸਾਂ ਵਿੱਚ ਭਗੌੜਾ ਕਰਾਰ ਦਿੱਤਾ ਸੀ। ਕੇਸ ਫ਼ਰੀਦਕੋਟ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਸਾਲ 2015 ਵਿੱਚ ਵਾਪਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ , SIT ਪ੍ਰਦੀਪ ਕਲੇਰ ਨੂੰ ਮੁੱਖ ਸਾਜ਼ਿਸ਼ਕਰਤਾ ਦੇ ਰੂਪ ਵਿੱਚ ਉਸ ਦੀ ਭਾਲ ਕਰ ਰਹੀ ਸੀ। ਉਸ ਨੂੰ ਅਦਾਲਤ ਨੇ 2020 ਵਿੱਚ ਭਗੌੜਾ ਕਰਾਰ ਦਿੱਤਾ ਸੀ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਐਸਆਈਟੀ ਵੱਲੋਂ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ। ਇਨ੍ਹਾਂ ਚਾਰ ਟੀਮਾਂ ਨੇ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਕਲੇਰ ਨੇ ਅਦਾਲਤ ‘ਚ ਆਪਣੇ ਬਿਆਨ ‘ਚ ਦਾਅਵਾ ਕੀਤਾ ਕਿ ਅਪ੍ਰੈਲ 2015 ‘ਚ ਉਸ ਦੀ ਦਿੱਲੀ ਫੇਰੀ ਸੀ। ਜਦੋਂ ਉਹ ਡੇਰਾ ਮੁਖੀ ਨੂੰ ਮਿਲਣ ਗਿਆ ਤਾਂ ਹਨੀਪ੍ਰੀਤ ਅਤੇ ਮਹਿੰਦਰ ਪਾਲ ਬਿੱਟੂ ਪਹਿਲਾਂ ਹੀ ਉੱਥੇ ਮੌਜੂਦ ਸਨ ਅਤੇ ਉਹ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਸ਼ ਰਚ ਰਹੇ ਸਨ।

ਕਲੇਰ ਨੇ ਦਾਅਵਾ ਸੀ ਕੀਤਾ ਕਿ ਹਨੀਪ੍ਰੀਤ ਅਤੇ ਸੌਦਾ ਸਾਧ ਨੇ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ ਇਕ ਸਿੱਖ ਪ੍ਰਚਾਰਕ ਵਲੋਂ ਕਥਿਤ ਤੌਰ ’ਤੇ ਡੇਰੇ ਨਾਲ ਸਬੰਧ ਤੋੜਨ ਲਈ ਮਜਬੂਰ ਕਰਨ ਤੋਂ ਬਾਅਦ ਮਹਿੰਦਰ ਪਾਲ ਬਿੱਟੂ ਅਤੇ 7 ਹੋਰਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਨਿਰਦੇਸ਼ ਦਿਤੇ ਸਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment