ਚੰਡੀਗੜ੍ਹ: ਭਾਜਪਾ ਤੋਂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਏ ਪ੍ਰਦੀਪ ਖੁੱਲਰ ਨੇ ਮੁੜ ਵਾਪਸੀ ਕੀਤੀ ਹੈ। ਉਹ ‘ਆਪ’ ਤੋਂ ਅਸਤੀਫਾ ਦੇ ਕੇ ਮੁੜ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਪ੍ਰਦੀਪ ਖੁੱਲਰ ਨੂੰ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ।
ਭਰੋਸੇਯੋਗ ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਪ੍ਰਦੀਪ ਖੁੱਲਰ ਪਾਰਟੀ ਤੋਂ ਨਾਰਾਜ਼ ਸਨ। ਕਿਉਂਕਿ ਉਨ੍ਹਾਂ ਨੂੰ ਨਗਰ ਨਿਗਮ ਚੋਣਾਂ ਵਿੱਚ ਟਿਕਟ ਨਹੀਂ ਦਿੱਤੀ ਗਈ ਸੀ। ਜਦੋਂਕਿ ਉਨ੍ਹਾਂ ਨੂੰ ਉਮੀਦ ਸੀ ਕਿ ਪਾਰਟੀ ਉਨ੍ਹਾਂ ਨੂੰ ਟਿਕਟ ਦੇਵੇਗੀ। ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਤੋਂ ਬਾਅਦ ਤੋਂ ਹੀ ਪ੍ਰਦੀਪ ਖੁੱਲਰ ਪਾਰਟੀ ਤੋਂ ਨਾਰਾਜ਼ ਸਨ। ਜਲੰਧਰ ਦੇ ਪੱਛਮੀ ਹਲਕੇ ‘ਤੇ ਪ੍ਰਦੀਪ ਖੁੱਲਰ ਦੀ ਚੰਗੀ ਪਕੜ ਹੈ। ਜਲੰਧਰ ਵਿੱਚ ਭਾਜਪਾ ਦੇ ਕਈ ਵੱਡੇ ਧਰਨਿਆਂ ਅਤੇ ਮੁਜ਼ਾਹਰਿਆਂ ਵਿੱਚ ਖੁੱਲਰ ਦੀ ਅਹਿਮ ਭੂਮਿਕਾ ਰਹੀ ਹੈ। ਭਾਜਪਾ ‘ਚ ਉਨ੍ਹਾਂ ਨੂੰ ਸਾਬਕਾ ਸੰਸਦ ਮੈਂਬਰ ਵਿਜੇ ਸਾਂਪਲਾ ਦੇ ਕਰੀਬੀ ਨੇਤਾਵਾਂ ‘ਚੋਂ ਇਕ ਮੰਨਿਆ ਜਾਂਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।