ਬਾਬਾ ਬੋਹੜ ਨੇ ਬਠਿੰਡਾ ਤੋਂ ਭਰੇ ਨਾਮਜ਼ਦਗੀ ਕਾਗਜ਼

TeamGlobalPunjab
1 Min Read

ਬਠਿੰਡਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਬਾਦਲ ਨੇ ਆਪਣੀ ਨੂੰਹ, ਕੇਂਦਰੀ ਮੰਤਰੀ ਤੇ ਅਕਾਲੀ ਉਮੀਦਵਾਰ ਹਰਸਿਮਰਤ ਬਾਦਲ ਦੇ ਕਵਰਿੰਗ ਕੈਂਡੀਡੇਟ ਵਜੋਂ ਕਾਗ਼ਜ਼ ਭਰੇ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡਾਂ ਵਿੱਚ ਅਕਾਲੀ ਦਲ ਦੇ ਵਿਰੋਧ ਦੇ ਸਵਾਲ ‘ਤੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਵੱਲੋਂ ਕਰਵਾਇਆ ਦਿਖਾਵਾ ਹੈ। ਇਸ ਦੀ ਪ੍ਰਵਾਹ ਨਾ ਕਰੋ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਚੋਣ ਪ੍ਰਚਾਰ ਕਰਨ ਪੰਜਾਬ ਜ਼ਰੂਰ ਆਉਣਗੇ।

ਤੁਹਾਨੂੰ ਦੱਸ ਦੇਈਏ ਪੰਜਾਬ ਵਿੱਚ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਜੇਪੀ ਉਮੀਦਵਾਰ ਸਨੀ ਦਿਓਲ ਨੇ ਗੁਰਦਾਸਪੁਰ ਡੀਸੀ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਉਨ੍ਹਾਂ ਦਾ ਭਰਾ ਬੌਬੀ ਦਿਓਲ ਵੀ ਮੌਜੂਦ ਸਨ।

Share this Article
Leave a comment