ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਕੋਰੋਨਾ ਰਿਪੋਰਟ ਆਈ ਪਾਜ਼ਿਟਿਵ

TeamGlobalPunjab
1 Min Read

ਨਵੀਂ ਦਿੱਲੀ:ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਵਿਡ-19 ਲਈ ਪਾਜ਼ਿਟਿਵ ਪਾਏ ਗਏ ਹਨ। ਮੁਖਰਜੀ ਨੇ ਇਕ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ, ‘ਮੈਂ ਹਸਪਤਾਲ ਵਿੱਚ ਕਿਸੇ ਹੋਰ ਮਰਜ਼ ਦੇ ਇਲਾਜ ਲਈ ਗਿਆ ਸੀ, ਪਰ ਟੈਸਟ ਦੌਰਾਨ ਕੋਵਿਡ-19 ਲਈ ਪਾਜ਼ੇਟਿਵ ਪਾਇਆ ਗਿਆ।’

ਉਨ੍ਹਾਂ ਕਿਹਾ, ‘ਮੈਂ ਪਿਛਲੇ ਹਫ਼ਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਖੁ਼ਦ ਨੂੰ ਆਈਸੋਲੇਟ ਕਰ ਲੈਣ ਤੇ ਕੋਵਿਡ-19 ਦਾ ਟੈਸਟ ਕਰਵਾਉਣ।’


ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਪੈਟਰੋਲਿਅਮ ਮੰਤਰੀ ਧਰਮੇਂਦਰ ਪ੍ਰਧਾਨ ਵੀ ਕੋਰੋਨਾ ਸੰਕਰਮਿਤ ਪਾਏ ਗਏ। ਇਨ੍ਹਾਂ ਸਾਰੇ ਲੋਕਾਂ ਦਾ ਫਿਲਹਾਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।

Share this Article
Leave a comment