ਪ੍ਰਸ਼ਾਂਤ ਕਿਸ਼ੋਰ ਹੋ ਸਕਦੇ ਨੇ ਕਾਂਗਰਸ ‘ਚ ਸ਼ਾਮਲ? ਸੋਸ਼ਲ ਮੀਡੀਆ ‘ਤੇ ਛਿੜੀ ਬਹਿਸ

TeamGlobalPunjab
1 Min Read

ਨਵੀਂ ਦਿੱਲੀ (ਦਵਿੰਦਰ ਸਿੰਘ) : ਪ੍ਰਸ਼ਾਂਤ ਕਿਸ਼ੋਰ ਨੇ ਹਾਲ ਹੀ ਵਿੱਚ ਕਾਂਗਰਸੀ ਆਗੂਆਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਤੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਹੁਣ ਅਜਿਹੀਆਂ ਅਟਕਲਾਂ ਲਾਈਆਂ ਜਾ ਰਹੀਆਂ ਹਨ ਕਿ ਲਗਾਤਾਰ ਹਾਰ ਦਾ ਸਾਹਮਣਾ ਕਰ ਰਹੀ ਕਾਂਗਰਸ ਵਿੱਚ ਵੱਡੀਆਂ ਤਬਦੀਲੀਆਂ ਆ ਸਕਦੀਆਂ ਹਨ। ਇਹ ਵੀ ਚਰਚਾਵਾਂ ਹਨ ਕਿ ਪ੍ਰਸ਼ਾਂਤ ਕਿਸ਼ੋਰ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ।

ਪ੍ਰਸ਼ਾਂਤ ਕਿਸ਼ੋਰ ਦੀ ਗਾਂਧੀ ਪਰਿਵਾਰ ਨਾਲ ਮੁਲਾਕਾਤ ਪੰਜਾਬ ਜਾਂ ਯੂਪੀ ਵਿੱਚ ਵਿਧਾਨ ਸਭਾ ਚੋਣਾਂ ਬਾਰੇ ਨਹੀਂ ਸੀ, ਪਰ ਮੰਨਿਆ ਜਾਂਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ 2024 ਦੀਆਂ ਲੋਕ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਦੀ ਰਣਨੀਤੀ ਤਿਆਰ ਕਰਨ ‘ਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। ਇਹ ਚਰਚਾ ਹੈ ਕਿ ਇਸ ਵਾਰ ਪੀਕੇ ਨਾ ਸਿਰਫ਼ ਕਾਂਗਰਸ ਲਈ ਰਣਨੀਤੀ ਬਣਾਉਣਗੇ, ਸਗੋਂ ਉਹ ਕਾਂਗਰਸ ਦਾ ਹਿੱਸਾ ਬਣ ਸਕਦੇ ਹਨ।

ਅਜਿਹੀਆਂ ਖ਼ਬਰਾਂ ਵੀ ਆ ਰਹੀਆਂ ਹਨ ਕਿ ਕਾਂਗਰਸ ਪਾਰਟੀ ‘ਚ ਵੱਡੀਆਂ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਰਾਹੁਲ ਗਾਂਧੀ ਨੂੰ ਲੋਕ ਸਭਾ ‘ਚ ਵਿਰੋਧੀ ਧਿਰ ਦਾ ਨੇਤਾ ਬਣਾਇਆ ਜਾ ਸਕਦਾ ਹੈ। ਰਾਹੁਲ ਗਾਂਧੀ ਨੂੰ ਕਾਂਗਰਸ ਆਗੂ ਅਧੀਰ ਰੰਜਨ ਦੀ ਥਾਂ ਕਮਾਨ ਦਿੱਤੀ ਜਾ ਸਕਦੀ ਹੈ। ਦੂਜੇ ਪਾਸੇ ਸੋਨੀਆ ਗਾਂਧੀ ਨੂੰ ਕਾਂਗਰਸ ਦਾ ਸਥਾਈ ਪ੍ਰਧਾਨ ਬਣਾਇਆ ਜਾ ਸਕਦਾ ਹੈ।

Share this Article
Leave a comment