ਗੁਰਦਾਸਪੁਰ: ਰਾਜ ਸਭਾ ਮੈਂਬਰ ਅਤੇ ਵਿਧਾਨ ਸਭਾ ਹਲਕਾ ਕਾਦੀਆ ਤੋਂ ਕਾਂਗਰਸ ਦੇ ਉਮੀਦਵਾਰ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੰਟਰਵਿਊ `ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਅਕਾਲੀ ਦਲ ਭਾਜਪਾ ਦੇ ਪੁਰਾਣੇ ਗਠਜੋੜ ਦੇ ਬਿਆਨ `ਤੇ ਸਵਾਲ ਚੁਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੇਸ਼ ਹਿੱਤ `ਚ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਕਾਨੂੰਨ ਦੇਸ਼ ਹਿਤ `ਚ ਨਹੀਂ ਸੀ ਅਤੇ ਇਹ ਪ੍ਰਧਾਨ ਮੰਤਰੀ ਨੂੰ ਪਤਾ ਸੀ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਕਾਨੂੰਨ ਪਹਿਲਾਂ ਲਿਆਂਦੇ।
ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਖੇਤੀ ਕਾਨੂੰਨ ਜੇਕਰ ਛੋਟੇ ਕਿਸਾਨਾਂ ਦੇ ਭਲੇ ਲਈ ਹੁੰਦੇ ਤਾਂ ਫਿਰ ਛੋਟੇ ਕਿਸਾਨ ਅੰਦੋਲਨ ਕਿਉਂ ਕਰਦੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਹਾ ਗਿਆ ਹੈ ਕਿ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ‘ਚ ਸ਼ਾਂਤੀ ਬਣਾਏ ਰੱਖਣ ਲਈ ਕੀਤਾ ਗਿਆ ਸੀ। ਜਿਸ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਤੰਜ ਕੱਸਦਿਆਂ ਕਿਹਾ ਕਿ ਤਾਂ ਹੁਣ ਇਹ ਗਠਜੋੜ ਤੋੜ ਪੰਜਾਬ `ਚ ਅਮਨ ਸ਼ਾਂਤੀ ਭੰਗ ਕੀਤੀ ਜਾਵੇਗੀ।
ਰਾਮ ਰਹੀਮ ਨੂੰ ਫਰਲੋ ਤੇ ਛੱਡਣ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਭਾਜਪਾ ਅਤੇ ਅਕਾਲੀ ਦਲ ਦੀ ਉਹੀ ਰਾਜਨੀਤੀ ਹੈ ਜੋ ਉਹ ਸ਼ੁਰੂ ਤੋਂ ਖੇਡਦੇ ਹਨ , ਕਿਉਂਕਿ ਮਾਲਵਾ ਦੀਆ ਬਹੁਤ ਸੀਟਾਂ ਅਜਿਹੀਆਂ ਹਨ ਜਿੱਥੇ ਰਾਮ ਰਹੀਮ ਦੇ ਪੈਰੋਕਾਰਾਂ ਦੀਆ ਵੱਧ ਵੋਟਾਂ ਹਨ।
ਇਸ ਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਵੱਡੇ ਆਗੂ ਵੀ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.