ਨਿਊਜ਼ ਡੈਸਕ: ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮੁਲਾਇਮ ਸਿੰਘ ਦੇ ਪੁੱਤਰ ਪ੍ਰਤੀਕ ਯਾਦਵ ਦਾ ਦੇਹਾਂਤ ਹੋ ਗਿਆ ਹੈ। ਉਹ 38 ਸਾਲ ਦੇ ਸਨ। ਜਾਣਕਾਰੀ ਮੁਤਾਬਕ, ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ, ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ; ਹਾਲਾਂਕਿ, ਡਾਕਟਰੀ ਸਹੂਲਤ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਬੇਜਾਨ ਹਾਲਤ ‘ਚ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਬਾਅਦ ‘ਚ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪ੍ਰਤੀਕ ਯਾਦਵ ਭਾਜਪਾ ਨੇਤਾ ਅਪਰਨਾ ਯਾਦਵ ਦੇ ਪਤੀ ਸਨ।
ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ, ਜਿਸ ਵਿਚ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਇਆ ਹੈ। ਜੋ ਹੈਰਾਨ ਕਰਨ ਵਾਲਾ ਹੈ। ਡਾਕਟਰਾਂ ਮੁਤਾਬਿਕ ਪ੍ਰਤੀਕ ਯਾਦਵ ਦਾ ਦਿਲ ਬੰਦ ਹੋ ਗਿਆ ਸੀ। ਇਸ ਤੋਂ ਇਲਾਵਾ, ਉਸ ਦੇ ਫੇਫੜਿਆਂ ਦੀਆਂ ਖੂਨ ਦੀਆਂ ਨਾੜੀਆਂ ਵਿਚ ਖੂਨ ਦੇ ਥੱਕੇ ਬਣ ਗਏ ਸਨ। ਜਿਸ ਕਾਰਨ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਸੂਤਰਾਂ ਅਨੁਸਾਰ ਉਸ ਦੇ ਸਰੀਰ ਦਾ ਰੰਗ ਬਿਲਕੁਲ ਨੀਲਾ ਹੋ ਗਿਆ ਹੈ। ਉਸਦੇ ਸਰੀਰ ਦਾ ਭਾਰ ਕਾਫੀ ਵੱਧ ਗਿਆ ਸੀ। ਇਸ ਕਾਰਨ ਉਸ ਦਾ ਦਿਲ ਅਤੇ ਵਿਸੇਰਾ ਸੁਰੱਖਿਅਤ ਰੱਖਿਆ ਗਿਆ ਹੈ।
ਪ੍ਰਤੀਕ ਯਾਦਵ ਦੀ ਪੋਸਟ ਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਪਲਮਨਰੀ ਐਂਬੋਲਿਜ਼ਮ ਦਾ ਖੁਲਾਸਾ ਹੋਇਆ ਹੈ। ਜਾਂਚ ‘ਚ ਸਾਹਮਣੇ ਆਇਆ ਕਿ ਸਰੀਰ ‘ਚ ਖੂਨ ਦਾ ਥੱਕਾ ਫੇਫੜਿਆਂ ਦੀਆਂ ਧਮਨੀਆਂ ‘ਚ ਫਸ ਗਿਆ ਸੀ। ਡਾਕਟਰੀ ਮਾਹਿਰਾਂ ਅਨੁਸਾਰ ਇਸ ਸਥਿਤੀ ਨੂੰ ਪਲਮਨਰੀ ਐਂਬੋਲਿਜ਼ਮ ਕਿਹਾ ਜਾਂਦਾ ਹੈ, ਜਿਸ ਵਿੱਚ ਫੇਫੜਿਆਂ ਵਿੱਚ ਖੂਨ ਅਤੇ ਆਕਸੀਜਨ ਦਾ ਪ੍ਰਵਾਹ ਅਚਾਨਕ ਬੰਦ ਹੋ ਜਾਂਦਾ ਹੈ।
ਪ੍ਰਤੀਕ ਯਾਦਵ ਦਾ ਅੰਤਿਮ ਸੰਸਕਾਰ ਭਲਕੇ (ਵੀਰਵਾਰ) ਨੂੰ ਲਖਨਊ ਦੇ ਪਿਪਰਾਘਾਟ ਵਿਖੇ ਕੀਤਾ ਜਾਵੇਗਾ।
ਦੋਸਤਾਂ ਦਾ ਬਿਆਨ: ਪ੍ਰਤੀਕ ਯਾਦਵ ਦੇ ਬਚਪਨ ਦੇ ਦੋਸਤ ਸੁਮਿਤ ਨੇ ਦੱਸਿਆ ਕਿ ਪ੍ਰਤੀਕ ਕਾਫੀ ਫਿੱਟ ਸਨ ਅਤੇ ਰੋਜ਼ਾਨਾ ਜਿਮ ਜਾਂਦੇ ਸਨ, ਉਨ੍ਹਾਂ ਨੂੰ ਕੋਈ ਗੰਭੀਰ ਬਿਮਾਰੀ ਨਹੀਂ ਸੀ। ਅਜਿਹੇ ‘ਚ ਉਨ੍ਹਾਂ ਦੀ ਅਚਾਨਕ ਮੌਤ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

