ਪਟਿਆਲਾ: ਪ੍ਰਨੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰ ਸਮੇਤ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਬੀਜੇਪੀ ਜੁਅਇਨ ਕਰਨ ਤੋਂ ਪਹਿਲਾਂ ਪ੍ਰਨੀਤ ਕੌਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਹਲਾਂਕਿ ਪੰਜਾਬ ਕਾਂਗਰਸ ਉਹਨਾਂ ਨੁੰ ਪਹਿਲਾਂ ਹੀ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕੱਢ ਚੁੱਕੀ ਹੈ। ਮੌਜੂਦਾ ਸਮੇਂ ਪ੍ਰਨੀਤ ਕੌਰ ਕਾਂਗਰਸ ਦੇ ਹੀ ਐਮਪੀ ਹਨ, ਕਿਉਂਕਿ ਉਹਨਾਂ ਨੇ ਲੋਕਸਭਾ ਮੈਬਰਸ਼ਿਪ ਤੋਂ ਅਸਤੀਫ਼ਾ ਨਹੀਂ ਦਿੱਤਾ।
ਅਮਰਿੰਦਰ ਸਿੰਘ ਅਤੇ ਬੇਟਾ ਰਣਇੰਦਰ ਸਿੰਘ ਬੇਟੀ ਜੈਇੰਦਰ ਕੌਰ ਦਸੰਬਰ 2022 ‘ਚ ਬੀਜੇਪੀ ਵਿੱਚ ਸ਼ਾਮਿਲ ਹੋ ਚੁੱਕੇ ਹਨ। ਕਾਂਗਰਸ ਤੋਂ ਮੁਅੱਤਲ ਪ੍ਰਨੀਤ ਕੌਰ ਭਾਜਪਾ ਦੀ ਟਿਕਟ ‘ਤੇ ਪਟਿਆਲਾ ਤੋਂ ਚੋਣ ਲੜਨਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੀਟਿੰਗ ਵਿੱਚ ਅਕਾਲੀ ਦਲ ਨਾਲ ਗਠਜੋੜ ਬਾਰੇ ਵੀ ਚਰਚਾ ਕੀਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।