ਪ੍ਰਨੀਤ ਕੌਰ ਨੇ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਦੁਹਰਾਇਆ

TeamGlobalPunjab
2 Min Read

ਚੰਡੀਗੜ੍ਹ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਅੱਜ ਐਨਡੀਏ ਸਰਕਾਰ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਆਪਣਾ ਵਿਰੋਧ ਦੁਹਰਾਇਆ ਜੋ ਕਿ ਹੁਣ ਸੰਸਦ ਵਿੱਚ ਪੇਸ਼ ਕੀਤੇ ਜਾ ਰਹੇ ਹਨ।

ਪ੍ਰਨੀਤ ਕੌਰ ਨੇ ਕਿਹਾ, ਉਹ ਅੱਜ ਸੰਸਦ ਵਿੱਚ ਸ਼ਾਮਲ ਨਹੀਂ ਹੋ ਸਕੀ, ਕਿਉਂਕਿ ਉਹ ਕੁੱਝ ਕੋਵਿਡ ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਤੋਂ ਬਾਅਦ ਏਕਾਂਤਵਾਸ ‘ਚ ਸੀ। ਉਨ੍ਹਾਂ ਕਿਹਾ ਕਿ ਕੋਵਿਡ ਪ੍ਰੋਟੋਕੋਲ ਅਪਣਾਉਂਦਿਆਂ ਸਮਾਂ ਮੁਕੰਮਲ ਤੋਂ ਬਾਅਦ, ਉਹ ਸੰਸਦ ਵਿਚ ਸ਼ਾਮਲ ਹੋਣਗੇ, ਜਿੱਥੇ ਉਹ ਤਿੰਨ ਆਰਡੀਨੈਂਸਾਂ ਦਾ ਸਖ਼ਤ ਵਿਰੋਧ ਕਰਨਗੇ।

ਉਨ੍ਹਾ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ / ਐਨ.ਡੀ.ਏ. ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪਾਸ ਕਰਨ ਲਈ ਸੰਸਦ ਵਿੱਚ ਆਪਣੇ ਪੂਰਨ ਬਹੁਮਤ ਦੀ ਵਰਤੋਂ ਕਰੇਗੀ, ਤਾਂ ਵੀ ਉਨ੍ਹਾਂ ਦੀ ਪਾਰਟੀ ਇਨ੍ਹਾਂ ਨੂੰ ਕਾਨੂੰਨ ਬਣਨ ਤੋਂ ਰੋਕਣ ਲਈ ਹੋਰ ਕਾਨੂੰਨੀ ਵਿਕਲਪਾਂ ਦੀ ਤਲਾਸ਼ ਕਰੇਗੀ।

ਪ੍ਰਨੀਤ ਕੌਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਲਿਆਉਣ ਵਿੱਚ ਭਾਜਪਾ / ਐਨਡੀਏ ਸਰਕਾਰ ਦੀ ਜ਼ਿੱਦ ’ਤੇ ਹੈਰਾਨੀ ਜ਼ਾਹਰ ਕੀਤੀ, ਜਦੋਂ ਕਿ ਸਾਰੇ ਦੇਸ਼ ਦੇ ਕਿਸਾਨਾਂ ਨੂੰ ਇਨ੍ਹਾਂ ਬਾਰੇ ਡਰ ਅਤੇ ਚਿੰਤਾ ਹੈ, ਜੋ ਆਰਡੀਨੈਂਸਾਂ ਦੇ ਲਾਗੂ ਹੋਣ ਦਾ ਵਿਰੋਧ ਕਰ ਰਹੇ ਹਨ।

- Advertisement -

ਪ੍ਰਨੀਤ ਕੌਰ ਕੂਹਣੀ ਦੇ ਫਰੈਕਚਰ ਤੋਂ ਬਾਅਦ ਠੀਕ ਹੋ ਰਹੇ ਹਨ। ਇਸੇ ਦੌਰਾਨ ਉਨ੍ਹਾਂ ਦੇ ਕੁੱਝ ਰਿਸ਼ਤੇਦਾਰ ਜੋ ਉਨ੍ਹਾਂ ਨੂੰ ਮਿਲਣ ਆਏ ਸਨ, ਬਾਅਦ ਵਿੱਚ ਕੋਵਿਡ ਪਾਜ਼ੇਟਿਵ ਪਾਏ ਗਏ ਸਨ। ਇਸੇ ਕਾਰਨ ਉਨ੍ਹਾਂ ਨੂੰ ਏਕਾਂਤਵਾਸ ‘ਚ ਰਹਿ ਰਹੇ ਹਨ।’

Share this Article
Leave a comment