ਚੰਡੀਗੜ੍ਹ ( ਦਰਸ਼ਨ ਸਿੰਘ ਖੌਖਰ): ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਆਗੁ ਪ੍ਰਨੀਤ ਕੌਰ ਨੇ ਕਾਂਗਰਸ ਵਿੱਚ ਪੈਦਾ ਹੋਏ ਕਾਟੋ-ਕਲੇਸ਼ ਬਾਰੇ ਸਿੱਧੇ ਤੌਰ ‘ਤੇ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਮੁਹਾਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਾਢੇ ਚਾਰ ਸਾਲਾਂ ਤੋਂ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਿਸੇ ਨੇ ਵਿਰੋਧ ਨਹੀਂ ਕੀਤਾ ਹੁਣ ਇਕਦਮ ਹੀ ਕੀ ਅਜਿਹਾ ਹੋ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਨੂੰ ਹੱਥ ਪਾਉਣ ਤੱਕ ਕੁਝ ਮੰਤਰੀ ਚਲੇ ਗਏ ਹਨ।
ਪ੍ਰਨੀਤ ਕੌਰ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਆਪਣੇ ਸਲਾਹਕਾਰਾਂ ‘ਤੇ ਤਾਂ ਕੰਟਰੋਲ ਨਹੀਂ ਕਰ ਸਕਦੇ ਤਾਂ ਪੰਜਾਬ ਨੂੰ ਸਹੀ ਅਗਵਾਈ ਕਿਸ ਤਰ੍ਹਾਂ ਦੇਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸ ਨੂੰ ਰੱਖਣਾ ਹੈ ਜਾਂ ਕਿਸ ਨੂੰ ਕਿਸ ਅਹੁਦੇ ਤੋਂ ਹਟਾਉਣਾ ਹੈ ਇਹ ਤਾਂ ਕਾਂਗਰਸ ਆਲ੍ਹਾ ਕਮਾਨ ਦਾ ਅਧਿਕਾਰ ਖੇਤਰ ਹੈ।