ਸ਼੍ਰੋਮਣੀ ਕਮੇਟੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ

Rajneet Kaur
1 Min Read

ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਰਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਗੁਰਦੁਆਰਾ ਕਮਿਸ਼ਨ ਦੇ ਚੀਫ਼ ਕਮਿਸ਼ਨਰ ਜਸਟਿਸ ਐੱਸ.ਐੱਸ. ਸਰਾਵਾਂ  ਨੇ ਪੰਜਾਬ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ 5 ਸਾਲਾਂ ਬਾਅਦ ਕਰਵਾਈਆਂ ਜਾਂਦੀਆਂ ਹਨ ਪਰ ਪਿਛਲੇ 7 ਸਾਲਾਂ ਤੋਂ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Share this Article
Leave a comment