ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਜੀ ਸ੍ਰੀਨਗਰ ਵਾਲਿਆਂ ਦਾ ਦੇਹਾਂਤ

TeamGlobalPunjab
1 Min Read

ਚੰਡੀਗੜ੍ਹ : ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦਾ ਦੇਹਾਂਤ ਹੋ ਗਿਆ ਹੈ। ਭਾਈ ਹਰਨਾਮ ਸਿੰਘ ਸ੍ਰੀ ਨਗਰ ਵਾਲਿਆਂ ਦਾ ਜਨਮ 4 ਦਸੰਬਰ ਨੂੰ 1962 ਨੂੰ ਪੰਜਾਬ ਦੇ ਬਰਨਾਲਾ (ਸੰਗਰੂਰ) ਵਿਖੇ ਹੋਇਆ ਸੀ ਅਤੇ ਉਹ ਇਸ ਵੇਲੇ ਬਸਤੀਆਂ ਲਾਗੇ ਜਲੰਧਰ ਰਹਿੰਦੇ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਿੱਖ ਸੰਗਤਾਂ ‘ਚ ਸੋਗ ਦੀ ਲਹਿਰ ਛਾ ਗਈ ਹੈ।

ਉਨ੍ਹਾਂ ਨੇ ਗੁਰਮਤਿ ਸੰਗੀਤ ਡਿਪਲੋਮਾ ਸੰਗੀਤ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਹਾਸਲ ਕੀਤਾ ਹੋਇਆ ਸੀ। ਦੱਸਣਯੋਗ ਹੈ ਕਿ ਭਾਈ ਹਰਨਾਮ ਸਿੰਘ ਜੀ ਪਿਛਲੇ 30 ਸਾਲਾਂ ਤੋਂ ਕੀਰਤਨ ਕਰ ਰਹੇ ਸਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਨ। ਭਾਈ ਹਰਨਾਮ ਸਿੰਘ ਜੀ ਨੇ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ, ਫਰਾਂਸ, ਬੈਲਜੀਅਮ, ਨੀਦਰਲੈਂਡ, ਮਾਸਕੋ, ਥਾਈਲੈਂਡ, ਮਲੇਸ਼ੀਆ, ਇੰਡੋਨੇਸ਼ੀਆ, ਹਾਂਗਕਾਂਗ, ਇੰਗਲੈਂਡ, ਪਾਕਿਸਤਾਨ, ਸਿੰਗਾਪੁਰ, ਡੁਬਈ, ਮਸਕਟ, ਨੇਪਾਲ ਅਤੇ ਬੰਗਲਾਦੇਸ਼ ਆਦਿ ਦੇਸ਼ਾਂ ‘ਚ ਵੀ ਸੰਗਤਾਂ ਨੂੰ ਆਪਣੇ ਕੀਰਤਨ ਨਾਲ ਨਿਹਾਲ ਕੀਤਾ ਸੀ।

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਹਰਨਾਮ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਨੂੰ ਕਦੇ ਨਾਲ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Share this Article
Leave a comment