ਕਾਬੁਲ: ਅਮਰੀਕੀ ਫੌਜਾਂ ਦੀ ਵਾਪਸੀ ਦੇ ਨਾਲ ਹੀ ਤਾਲਿਬਾਨ ਨੇ ਇਕ ਵਾਰ ਫਿਰ ਅਫਗਾਨਿਸਤਾਨ ਉਤੇ ਕਬਜ਼ਾ ਕਰਨ ਬਾਰੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ। ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਸੱਤਾ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਦੇਸ਼ ਛੱਡ ਦਿੱਤਾ ਹੈ ਅਤੇ ਉਹ ਤਜ਼ਾਕਿਸਤਾਨ ਲਈ ਰਵਾਨਾ ਹੋ ਗਏ ਹਨ। ਦੂਜੇ ਪਾਸੇ ਭਾਰਤ ਸਮੇਤ ਬਹੁਤ ਸਾਰੇ ਦੇਸ਼ ਆਪਣੇ ਨਾਗਰਿਕਾਂ ਅਤੇ ਰਾਜਦੂਤਾਂ ਨੂੰ ਬਚਾਉਣ ਵਿੱਚ ਰੁੱਝੇ ਹੋਏ ਹਨ।
ਤਾਲਿਬਾਨ ਦੇ ਬੁਲਾਰੇ ਜਬੀਹੁੱਲਾ ਮੁਜ਼ਾਹਿਦ ਦਾ ਕਹਿਣਾ ਹੈ ਕਿ ਲੁੱਟ ਅਤੇ ਅਰਾਜਕਤਾ ਨੂੰ ਰੋਕਣ ਲਈ ਉਨ੍ਹਾਂ ਦੀ ਫੌਜ ਕਾਬੁਲ ਦੇ ਕੁਝ ਹਿੱਸਿਆਂ ‘ਚ ਦਾਖਲ ਹੋਵੇਗੀ ਅਤੇ ਉਨ੍ਹਾਂ ਚੌਕੀਆਂ ‘ਤੇ ਕਬਜ਼ਾ ਕਰ ਲਵੇਗਾ ਜਿਨ੍ਹਾਂ ਨੂੰ ਸੁਰੱਖਿਆ ਬਲਾ ਨੇ ਖਾਲ੍ਹੀ ਕਰਵਾ ਲਿਆ ਹੈ। ਸ਼ਹਿਰ ਦੇ ਲੋਕ ਸਾਡੇ ਸ਼ਹਿਰ ‘ਚ ਆਉਣ ਤੋਂ ਡਰਨ ਨਾ।ਤਾਲਿਬਾਨ ਦੇ ਬੁਲਾਰੇ ਸੁਹੇਲ ਸ਼ਾਹੀਨ ਨੇ ਕਿਹਾ ਸੀ ਕਿ ‘ਅਸੀਂ ਚਾਹੁੰਦੇ ਹਾਂ ਕਿ ਸਰਕਾਰ ਬਿਨਾਂ ਸ਼ਰਤ ਆਤਮ ਸਮਰਪਣ ਕਰੇ’, ਅਤੇ ਇਹ ਹੋਇਆ। ਐਤਵਾਰ ਨੂੰ ਰਾਸ਼ਟਰਪਤੀ ਨਿਵਾਸ ‘ਤੇ ਸੱਤਾ ਸੌਂਪਣ ਦੀ ਪ੍ਰਕਿਰਿਆ ਤੋਂ ਬਾਅਦ ਅਫਗਾਨਿਸਤਾਨ ਵਿੱਚ ਤਾਲਿਬਾਨੀ ਯੁੱਗ ਵਾਪਸ ਆ ਗਿਆ ਹੈ।
ਸੂਤਰਾਂ ਅਨੁਸਾਰ ਅਸ਼ਰਫ ਗਨੀ ਦੀ ਜਗ੍ਹਾ ਅਲੀ ਅਹਿਮਦ ਜਲਾਲੀ ਨੂੰ ਅੰਤਰਿਮ ਸਰਕਾਰ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਜਲਾਲੀ ਜਰਮਨੀ ਵਿੱਚ ਅਫਗਾਨਿਸਤਾਨ ਦੇ ਰਾਜਦੂਤ ਰਹਿ ਚੁੱਕੇ ਹਨ। ਪਹਿਲਾਂ ਖ਼ਬਰ ਸੀ ਕਿ ਤਾਲਿਬਾਨ ਰਾਜਧਾਨੀ ਕਾਬੁਲ ਦੇ ਦਰਵਾਜ਼ੇ ‘ਤੇ ਪਹੁੰਚ ਗਿਆ ਹੈ। ਦੇਸ਼ ਦੇ ਕਾਰਜਕਾਰੀ ਗ੍ਰਹਿ ਮੰਤਰੀ ਪਹਿਲਾਂ ਹੀ ਬਿਆਨ ਦੇ ਚੁੱਕੇ ਹਨ ਕਿ ਤਾਲਿਬਾਨ ਨੂੰ ਸ਼ਾਂਤੀਪੂਰਨ ਢੰਗ ਨਾਲ ਸੱਤਾ ਸੌਂਪੀ ਜਾਵੇਗੀ, ਜਿਸ ਤੋਂ ਬਾਅਦ ਸਰਕਾਰ ਦੇ ਡਿੱਗਣ ਦੀਆਂ ਕਿਆਸਅਰਾਈਆਂ ਸਨ।
ਤਿੰਨ ਅਫਗਾਨ ਅਧਿਕਾਰੀਆਂ ਨੇ ਦੱਸਿਆ ਕਿ ਤਾਲਿਬਾਨ ਰਾਜਧਾਨੀ ਦੇ ਕਾਲਕਾਨ, ਕਾਰਾਬਾਗ ਅਤੇ ਪਘਮਾਨ ਜ਼ਿਲ੍ਹਿਆਂ ਵਿੱਚ ਸਨ। ਆਪਣੀ ਹਮਲਾਵਰਤਾ ਨੂੰ ਤੇਜ਼ ਕਰਦਿਆਂ, ਇਸ ਨੇ ਅਮਰੀਕੀ ਫੌਜਾਂ ਦੀ ਹਵਾਈ ਸਹਾਇਤਾ ਦੇ ਬਾਵਜੂਦ ਦੇਸ਼ ਉੱਤੇ ਕਬਜ਼ਾ ਕਰ ਲਿਆ ਅਤੇ ਅਫਗਾਨ ਸੁਰੱਖਿਆ ਬਲਾਂ ਨੂੰ ਬਾਹਰ ਕੱਢ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗ਼ਾਨਿਸਤਾਨ ਦੀ ਸਥਿਤੀ ਤੇ ਟਵੀਟ ਕੀਤਾ ਤੇ ਕਿਹਾ ਕਿ ਅਫ਼ਗ਼ਾਨਿਸਤਾਨ ‘ਚ ਤਾਲਿਬਾਨਾਂ ਦਾ ਕਬਜ਼ਾ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ। ਇਸ ਦੇ ਨਾਲ ਚੀਨ ਤੇ ਪਾਕਿਸਤਾਨ ਨੂੰ ਭਾਰਤ ਖ਼ਿਲਾਫ਼ ਗਤੀਵਿਧੀਆਂ ਵਧਾਉਣ ਦੀ ਤਾਕਤ ਮਿਲੇਗੀ। ਇਸ ਕਰਕੇ ਭਾਰਤ ਨੂੰ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਹੋਰ ਵੀ ਮੁਸਤੈਦੀ ਨਾਲ ਕੰਮ ਕਰਨਾ ਪਵੇਗਾ ।
Afghanistan’s fall to #Taliban doesn’t augur well for our country. It’ll strengthen the Sino-Pak nexus against India (China has already sought militia’s help on Uyghur). The signs are not at all good, we need to be extra vigilant now at all our borders.
— Capt.Amarinder Singh (@capt_amarinder) August 15, 2021