ਨਿਊਜ਼ ਡੈਸਕ: ਰਾਮ ਨੌਮੀ ਦਾ ਪਵਿੱਤਰ ਤਿਉਹਾਰ ਅੱਜ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਭਗਵਾਨ ਰਾਮ ਦਾ ਜੀਵਨ ਹਰ ਯੁੱਗ ‘ਚ ਮਨੁੱਖਤਾ ਲਈ ਪ੍ਰੇਰਨਾ ਸਰੋਤ ਰਹੇਗਾ।
ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਰਾਮ ਨੌਮੀ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਤਿਆਗ, ਤਪੱਸਿਆ, ਸੰਜਮ ਅਤੇ ਸੰਕਲਪ ‘ਤੇ ਆਧਾਰਿਤ ਮਰਯਾਦਾ ਪੁਰਸ਼ੋਤਮ ਭਗਵਾਨ ਰਾਮਚੰਦਰ ਦਾ ਜੀਵਨ ਹਰ ਯੁੱਗ ‘ਚ ਮਨੁੱਖਤਾ ਦਾ ਪ੍ਰੇਰਨਾ ਸਰੋਤ ਬਣਿਆ ਰਹੇਗਾ।
रामनवमी के पावन-पुनीत अवसर पर समस्त देशवासियों को अनेकानेक शुभकामनाएं। त्याग, तपस्या, संयम और संकल्प पर आधारित मर्यादा पुरुषोत्तम भगवान रामचंद्र का जीवन हर युग में मानवता की प्रेरणाशक्ति बना रहेगा।
— Narendra Modi (@narendramodi) March 30, 2023
- Advertisement -
ਦ੍ਰੋਪਦੀ ਮੁਰਮੂ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਮਰਿਯਾਦਾ ਪੁਰਸ਼ੋਤਮ ਭਗਵਾਨ ਰਾਮ ਦੀ ਜਯੰਤੀ ‘ਤੇ ਮਨਾਏ ਜਾਣ ਵਾਲੇ ਖੁਸ਼ੀ ਅਤੇ ਖੁਸ਼ਹਾਲੀ ਨਾਲ ਭਰਪੂਰ ਇਹ ਤਿਉਹਾਰ ਸਾਨੂੰ ਨਿਰਸਵਾਰਥ ਸੇਵਾ ਅਤੇ ਪਿਆਰ, ਦਇਆ, ਮਾਨਵਤਾ ਅਤੇ ਮਾਰਗ ਦਰਸ਼ਨ ਅਪਨਾਉਣ ਲਈ ਪ੍ਰੇਰਨਾ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ, “ਸਾਨੂੰ ਆਪਣੇ ਜੀਵਨ ਦੇ ਹਰ ਖੇਤਰ ਵਿੱਚ ਭਗਵਾਨ ਰਾਮ ਦੇ ਆਦਰਸ਼ਾਂ ਨੂੰ ਧਾਰਨ ਕਰਨਾ ਚਾਹੀਦਾ ਹੈ ਅਤੇ ਸਾਨੂੰ ਭਾਰਤ ਨੂੰ ਇੱਕ ਮਾਣਮੱਤਾ ਰਾਸ਼ਟਰ ਬਣਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰਨਾ ਚਾਹੀਦਾ ਹੈ।
राम नवमी पर सभी देशवासियों को मेरी हार्दिक शुभकामनाएं। मर्यादा पुरूषोत्तम श्री राम के चरित से त्याग व सेवा का अमूल्य संदेश मिलता है। सभी देशवासी, प्रभु राम के उच्च आदर्शों को आचरण में ढालें और एक गौरवशाली भारत के निर्माण के लिए स्वयं को समर्पित करें, ऐसी मेरी मंगलकामना है।
— President of India (@rashtrapatibhvn) March 30, 2023
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.