ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Rajneet Kaur
2 Min Read

ਅੰਮ੍ਰਿਤਸਰ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚ ਗਏ ਹਨ।  ਜਿਸ ਤੋਂ ਬਾਅਦ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਦੁਰਗਿਆਣਾ ਤੀਰਤ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਲਈ ਰਵਾਨਾ ਹੋਣਗੇ। ਜਿੱਥੇ ਗੁਰੂਘਰ ‘ਚ ਮੱਥਾ ਟੇਕਣ ਤੋਂ ਬਾਅਦ ਉਹ ਸ਼ਹੀਦਾਂ ਨੂੰ ਮੱਥਾ ਟੇਕਣ ਲਈ ਜਲਿਆਂਵਾਲਾ ਬਾਗ ਪਹੁੰਚਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦ੍ਰੋਪਦੀ ਮੁਰਮੂ ਦੀ ਪੰਜਾਬ ਵਿਚ ਇਹ ਪਹਿਲੀ ਫੇਰੀ ਹੈ।

ਦ੍ਰੌਪਦੀ ਮੁਰਮੂ ਹਵਾਈ ਅੱਡੇ ਤੋਂ ਸਿੱਧਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਕਰੀਬਨ 12:40 ‘ਤੇ ਪਹੁੰਚੇ, ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਦਰਬਾਰ ਸਾਹਿਬ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਦਰਸ਼ਨ ਕਰਨ ਉਪਰੰਤ ਦ੍ਰੌਪਦੀ ਮੁਰਮੂ ਦਾ ਸੂਚਨ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।

ਦ੍ਰੌਪਦੀ ਮੁਰਮੂ 25 ਜੁਲਾਈ 2022 ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਬਣੇ ਸਨ। ਜਿਸ ਦੇ ਮੱਦੇ ਨਜ਼ਰ ਗੁਰੂ ਨਗਰੀ ਵਿਖੇ ਪੁਲਿਸ ਪ੍ਰਸਾਸ਼ਨ ਵੱਲੋਂ ਰਾਸ਼ਟਰਪਤੀ ਦੇ ਦੌਰੇ ਵਾਲੇ ਸਥਾਨਾਂ ‘ਤੇ ਸਖਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਹਨ। ਹਜਾਰਾਂ ਹੀ ਪੁਲਿਸ ਸੁਰੱਖਿਆ ਮੁਲਾਜਮ ਰਾਸ਼ਟਰਪਤੀ ਦੇ ਦੌਰੇ ਵਾਲੇ ਸਥਾਨ ਅਤੇ ਰਸਤੇ ਵਿਚ ਲਗਾਏ ਗਏ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment