ਅਮਰੀਕੀ ਰਾਸ਼ਟਰਪਤੀ ਨੇ ਕੈਲੀਫੋਰਨੀਆ ‘ਚ ਐਲਾਨੀ ਐਮਰਜੈਂਸੀ

Prabhjot Kaur
2 Min Read
President Joe Biden speaks the about the long-delayed cleanup of Great Lakes harbors and tributaries polluted with industrial toxins at the Shipyards, Thursday, Feb. 17, 2022, in Lorain, Ohio. Cleanup will accelerate dramatically with a $1 billion boost from Biden's infrastructure plan. (AP Photo/Ken Blaze)

ਕੈਲੀਫੋਰਨੀਆ: ਅਮਰੀਕਾ ਦੇ ਕੈਲੀਫੋਰਨੀਆ ‘ਚ ਇਨ੍ਹੀਂ ਦਿਨੀਂ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਮੀਂਹ ਅਤੇ ਹੜ੍ਹਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕੈਲੀਫੋਰਨੀਆ ‘ਚ ਐਮਰਜੈਂਸੀ ਲਗਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉੱਥੇ ਦੇ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ‘ਚ ਦੋ ਹੋਰ ਤੂਫਾਨ ਕੈਲੀਫੋਰਨੀਆ ਅਤੇ ਪ੍ਰਸ਼ਾਂਤ ਨਾਰਥਵੈਸਟ ‘ਚ ਭਾਰੀ ਤਬਾਹੀ ਮਚਾ ਸਕਦੇ ਹਨ।

ਅਮਰੀਕਾ ਦੇ ਕੈਲੀਫੋਰਨੀਆ ਦਾ ਵੱਡਾ ਖੇਤਰ ਜਿੱਥੇ ਪਾਉ ਵਿੱਚ ਡੁੱਬ ਗਿਆ ਹੈ। ਉਥੇ ਹੀ ਸੈਂਕੜੇ ਘਰ ਪਾਣੀ ਵਿੱਚ ਡੁੱਬ ਗਏ ਹਨ। 26 ਦਸੰਬਰ ਤੋਂ ਹੁਣ ਤੱਕ 19 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਜ਼ਖਮੀ ਹਨ। ਸਥਿਤੀ ਦੇ ਮੱਦੇਨਜ਼ਰ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ਨੀਵਾਰ ਨੂੰ ਕੈਲੀਫੋਰਨੀਆ ਲਈ ਐਮਰਜੈਂਸੀ ਦੇ ਐਲਾਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵ੍ਹਾਈਟ ਹਾਊਸ ਨੇ ਇਕ ਬਿਆਨ ‘ਚ ਕਿਹਾ ਕਿ ਬਾਇਡਨ ਨੇ ਤੂਫਾਨ ਤੋਂ ਪ੍ਰਭਾਵਿਤ ਇਲਾਕਿਆਂ ‘ਚ ਸਹਾਇਤਾ ਪ੍ਰਦਾਨ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਸਥਾਨਕ ਨਿਊਜ਼ ਏਜੰਸੀ ਅਨੁਸਾਰ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਦੇ ਆਦੇਸ਼ ਤੋਂ ਬਾਅਦ ਮਰਸਡ, ਸੈਕਰਾਮੈਂਟੋ ਅਤੇ ਸਾਂਤਾ ਕਰੂਜ਼ ਕਾਉਂਟੀਆਂ ਵਿੱਚ ਪ੍ਰਭਾਵਿਤ ਲੋਕਾਂ ਨੂੰ ਫੰਡ ਜਾਰੀ ਕੀਤੇ ਜਾਣਗੇ। ਇਸ ਦੇ ਨਾਲ ਹੀ ਬਾਇਡਨ ਨੇ ਐਤਵਾਰ ਨੂੰ ਅਲਾਬਾਮਾ ਲਈ ਐਮਰਜੈਂਸੀ ਐਲਾਨਣ ਨੂੰ ਵੀ ਮਨਜ਼ੂਰੀ ਦਿੱਤੀ। ਤੂਫਾਨ ਵਿੱਚ ਘੱਟੋਂ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਜਿੱਥੇ ਇਹ ਵਾਪਰਿਆ। ਸੈਲੀਨਾਸ ਨਦੀ ‘ਤੇ ਪਾਣੀ ਦਾ ਪੱਧਰ ਖਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੇ ਲਗਭਗ 24,000 ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਲੈ ਕੇ ਜਾਣ ਦਾ ਪ੍ਰਬੰਧ ਕੀਤਾ।

Share this Article
Leave a comment