ਤਾਨਾਸ਼ਾਹਾਂ ਨੂੰ ਸਬਕ ਸਿਖਾਉਣਾ ਜ਼ਰੂਰੀ, ਪੁਤਿਨ ਨੂੰ ਜੋਅ ਬਾਇਡਨ ਦੀ ਚੇਤਾਵਨੀ, ਚੁਕਾਉਣੀ ਪਵੇਗੀ ਕੀਮਤ

TeamGlobalPunjab
3 Min Read

ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ ਨੂੰ ਯੂਕਰੇਨ ਯੁੱਧ ਦੀ ਕੀਮਤ ਚੁਕਾਉਣੀ ਪਵੇਗੀ। ਅਮਰੀਕੀ ਸੰਸਦ ਨੂੰ ਸੰਬੋਧਨ ਕਰਦਿਆਂ ਬਾਇਡਨ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਯੂਕਰੇਨ ਨੂੰ ਹਰ ਤਰ੍ਹਾਂ ਦੀ ਮਦਦ ਦੇਵੇਗਾ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਗੱਲਬਾਤ ਕੀਤੀ। ਗੱਲਬਾਤ ‘ਚ ਜ਼ੇਲੇਂਸਕੀ ਨੇ ਕਿਹਾ ਕਿ ਅਸੀਂ ਅਮਰੀਕੀ ਨੇਤਾਵਾਂ ਵੱਲੋਂ ਰੂਸ ‘ਤੇ ਲਾਈਆਂ ਗਈਆਂ ਪਾਬੰਦੀਆਂ ਅਤੇ ਯੂਕਰੇਨ ਨੂੰ ਮਿਲਟਰੀ ਮਦਦ ਬਾਰੇ ਗੱਲ ਕੀਤੀ।

ਰਾਸ਼ਟਰਪਤੀ ਬਾਇਡਨ ਨੇ ਸਟੇਟ ਆਫ਼ ਦ ਯੂਨੀਅਨ ਸੰਬੋਧਨ ਵਿੱਚ ਰੂਸ ਨੂੰ ਚੇਤਾਵਨੀ ਦਿੱਤੀ ਕਿ ਇਹ ਯੁੱਧ ਇਤਿਹਾਸ ਵਿੱਚ ਦਰਜ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀ ਨਾਟੋ ਦੀ ਜ਼ਮੀਨ ਦੇ ਇਕ-ਇਕ ਇੰਚ ਦੀ ਰੱਖਿਆ ਕਰਨਗੇ। ਪੁਤਿਨ ਜੰਗ ਦੇ ਮੈਦਾਨ ‘ਤੇ ਜਿੱਤ ਹਾਸਲ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਵੇਗੀ।

ਅਮਰੀਕੀ ਸੰਸਦ ‘ਚ ਬਾਇਡਨ ਨੇ ਕਿਹਾ ਕਿ ਜੇਕਰ ਰੂਸੀ ਫੌਜਾਂ ਪੱਛਮ ਵੱਲ ਵਧਦੀਆਂ ਹਨ ਤਾਂ ਉਨ੍ਹਾਂ ਨੂੰ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਅਸੀਂ ਯੂਕਰੇਨ ਦੇ ਲੋਕਾਂ ਦੇ ਨਾਲ ਖੜੇ ਹਾਂ। ਪੁਤਿਨ ਨੇ ਜਾਣਬੁੱਝ ਕੇ ਯੂਕਰੇਨ ‘ਤੇ ਹਮਲਾ ਕੀਤਾ ਹੈ। ਪੁਤਿਨ ਨੂੰ ਕਿਸੇ ਵੀ ਦੇਸ਼ ਨੂੰ ਖੋਹਣ ਨਹੀਂ ਦੇਵਾਂਗੇ। ਇਹ ਲੋਕਤੰਤਰ ਅਤੇ ਤਾਨਾਸ਼ਾਹੀ ਵਿਚਕਾਰ ਦੀ ਜੰਗ ਹੈ।

ਬਾਇਡਨ ਨੇ ਕਿਹਾ ਕਿ ਤਾਨਾਸ਼ਾਹਾਂ ਨੂੰ ਕੀਮਤ ਚੁਕਾਉਣੀ ਪਵੇਗੀ। ਸਾਡੀਆਂ ਫ਼ੌਜਾਂ ਯੂਕਰੇਨ ਨਹੀਂ ਜਾਣਗੀਆਂ। ਯੂਕਰੇਨ ‘ਤੇ ਹਮਲੇ ਨਾਲ ਰੂਸ ਕਮਜ਼ੋਰ ਹੋ ਜਾਵੇਗਾ। ਦੁਨੀਆ ਦੇ ਲੋਕ ਸੰਯੁਕਤ ਰਾਸ਼ਟਰ ਦੀ ਤਾਕਤ ਨੂੰ ਦੇਖਣਗੇ। ਅਸੀਂ ਰੂਸ ਦੇ ਝੂਠ ਦਾ ਸੱਚ ਨਾਲ ਮੁਕਾਬਲਾ ਕੀਤਾ ਹੈ। ਦੁਨੀਆਂ ਭਰ ਵਿੱਚ ਲੋਕਤੰਤਰ ਦਾ ਬੋਲਬਾਲਾ ਹੋ ਰਿਹਾ ਹੈ।

- Advertisement -

ਬਾਇਡਨ ਨੇ ਕਿਹਾ ਕਿ ਵਲਾਦੀਮੀਰ ਪੁਤਿਨ ਨੂੰ ਨਹੀਂ ਪਤਾ ਸੀ ਕਿ ਯੂਕਰੇਨ ਇੰਨੀ ਸਖ਼ਤ ਚੁਣੌਤੀ ਪੈਦਾ ਕਰੇਗਾ। ਅਮਰੀਕਾ ਨੇ ਰੂਸ ਦੀਆਂ ਸਾਰੀਆਂ ਉਡਾਣਾਂ ਲਈ ਆਪਣਾ ਹਵਾਈ ਖੇਤਰ ਬੰਦ ਕਰਨ ਦਾ ਐਲਾਨ ਕੀਤਾ ਹੈ। ਪੁਤਿਨ ਨੇ ਆਜ਼ਾਦ ਸੰਸਾਰ ਦੇ ਵਿਚਾਰ ‘ਤੇ ਹਮਲਾ ਕੀਤਾ।

ਪਹਿਲੀ ਵਾਰ ਸਟੇਟ ਆਫ ਯੂਨੀਅਨ ਨੂੰ ਸੰਬੋਧਨ ਕਰਦਿਆਂ ਬਾਇਡਨ ਨੇ ਕਿਹਾ ਕਿ ਅਮਰੀਕਾ ਯੂਕਰੇਨ ਦੇ ਨਾਲ ਖੜ੍ਹਾ ਹੈ। ਉਨ੍ਹਾਂ ਨੇ ਕਿਹਾ ਕਿ ਪੁਤਿਨ ਨੇ ਆਜ਼ਾਦ ਸੰਸਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਹਨ। ਬਾਇਡਨ ਨੇ ਕਿਹਾ ਕਿ ਪੁਤਿਨ ਨੂੰ ਦੁਨੀਆ ਤੋਂ ਅਲੱਗ ਕਰ ਦਿੱਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment