ਨਵੀਂ ਦਿੱਲੀ: ਦੇਸ਼ ਭਰ ‘ਚ ਅੱਜ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ-ਉਲ-ਫਿਤਰ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਰਾਸ਼ਟਰਪਤੀ ਭਵਨ ਵਲੋਂ ਜਾਰੀ ਇਕ ਬਿਆਨ ‘ਚ ਕਿਹਾ ਗਿਆ ਹੈ ਕਿ ਈਦ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਅੰਤ ‘ਤੇ ਹੈ। ਈਦ ਪਿਆਰ ਅਤੇ ਹਮਦਰਦੀ ਦੀਆਂ ਭਾਵਨਾਵਾਂ ਨੂੰ ਸਾਂਝਾ ਕਰਨ ਦਾ ਤਿਉਹਾਰ ਹੈ। ਤਿਉਹਾਰ ਸਾਨੂੰ ਏਕਤਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੰਦਾ ਹੈ।
ਰਾਸ਼ਟਰਪਤੀ ਮੁਰਮੂ ਨੇ ਈਦ-ਉਲ-ਫਿਤਰ ਦੀ ਪੂਰਵ ਸੰਧਿਆ ‘ਤੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਸਾਰਿਆਂ ਨੂੰ ਭਾਈਚਾਰਕ ਸਾਂਝ ਵਧਾਉਣ ਦਾ ਪ੍ਰਣ ਲੈਣ ਲਈ ਕਿਹਾ ਹੈ। ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਈਦ ਸਦਭਾਵਨਾ ਦੀ ਭਾਵਨਾ ਨਾਲ ਰੰਗੀ ਹੋਈ ਹੈ, ਜੋ ਸਾਨੂੰ ਸ਼ਾਂਤੀਪੂਰਨ ਅਤੇ ਖੁਸ਼ਹਾਲ ਸਮਾਜ ਬਣਾਉਣ ਲਈ ਪ੍ਰੇਰਿਤ ਕਰਦੀ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਈਦ ਦੀ ਵਧਾਈ ਦਿੱਤੀ ਹੈ। ਸ਼ੁੱਕਰਵਾਰ ਨੂੰ ਪੀਐਮ ਮੋਦੀ ਨੇ ਦੁਨੀਆ ਭਰ ਦੇ ਲੋਕਾਂ ਲਈ ਸ਼ਾਂਤੀ, ਸਿਹਤ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਲੋਕਾਂ ਦੀ ਤਰਫੋਂ ਮੈਂ ਤੁਹਾਨੂੰ ਅਤੇ ਬੰਗਲਾਦੇਸ਼ ਦੇ ਲੋਕਾਂ ਨੂੰ ਈਦ ਦੀ ਵਧਾਈ ਦਿੰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਮਜ਼ਾਨ ਦੌਰਾਨ ਦੁਨੀਆ ਭਰ ਦੇ ਮੁਸਲਮਾਨ ਰੋਜ਼ੇ ਰੱਖਦੇ ਹਨ ਅਤੇ ਪ੍ਰਾਰਥਨਾ ਕਰਦੇ ਹਨ। ਈਦ-ਉਲ-ਫਿਤਰ ਦੇ ਸ਼ੁਭ ਮੌਕੇ ‘ਤੇ ਵਿਸ਼ਵ ਦੇ ਲੋਕ ਏਕਤਾ ਦੀਆਂ ਕਦਰਾਂ-ਕੀਮਤਾਂ ਦਾ ਅਹਿਸਾਸ ਕਰ ਰਹੇ ਹਨ।
Greetings on Eid-ul-Fitr. May the spirit of harmony and compassion be furthered in our society. I also pray for everyone’s wonderful health and well-being. Eid Mubarak!
- Advertisement -
— Narendra Modi (@narendramodi) April 22, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.