ਨਿਊਜ਼ ਡੈਸਕ: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਦੋ ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਨਵੇਂ ਰਾਜਪਾਲ ਅਤੇ ਉਪ ਰਾਜਪਾਲ ਨਿਯੁਕਤ ਕੀਤੇ ਹਨ। ਇਹ ਐਲਾਨ ਰਾਸ਼ਟਰਪਤੀ ਭਵਨ ਵੱਲੋਂ ਸੋਮਵਾਰ 14 ਜੁਲਾਈ 2025 ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਹਰਿਆਣਾ ਅਤੇ ਗੋਆ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲੱਦਾਖ ਦੇ ਉਪ ਰਾਜਪਾਲ ਦੇ ਅਹੁਦੇ ‘ਤੇ ਵੀ ਨਵੀਂ ਨਿਯੁਕਤੀ ਕੀਤੀ ਗਈ ਹੈ।
ਰਾਸ਼ਟਰਪਤੀ ਭਵਨ ਨੇ ਸੂਚਿਤ ਕੀਤਾ ਹੈ ਕਿ ਭਾਰਤ ਦੀ ਰਾਸ਼ਟਰਪਤੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ ਦੇ ਅਹੁਦੇ ਤੋਂ ਬ੍ਰਿਗੇਡੀਅਰ (ਡਾ.) ਬੀ. ਡੀ. ਮਿਸ਼ਰਾ (ਸੇਵਾਮੁਕਤ) ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਭਾਰਤ ਦੇ ਰਾਸ਼ਟਰਪਤੀ ਨੇ ਹੇਠ ਲਿਖੇ ਰਾਜਪਾਲਾਂ/ਲੈਫਟੀਨੈਂਟਾਂ ਦੀ ਨਿਯੁਕਤੀ ਵੀ ਕੀਤੀ ਹੈ-:
ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਪੁਸਾਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਕਵਿੰਦਰ ਗੁਪਤਾ ਨੂੰ ਲੱਦਾਖ ਦਾ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਹੈ।
ਅਸ਼ੋਕ ਗਜਪਤੀ ਰਾਜੂ- ਸੀਨੀਅਰ ਸਿਆਸਤਦਾਨ ਅਤੇ ਸਾਬਕਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜੂ ਨੂੰ ਪੀਐੱਸ ਸ਼੍ਰੀਧਰਨ ਪਿੱਲੈ ਦੀ ਜਗ੍ਹਾ ਗੋਆ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਸੀਨੀਅਰ ਭਾਜਪਾ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬ੍ਰਿਗੇਡੀਅਰ (ਡਾ.) ਬੀ. ਡੀ. ਮਿਸ਼ਰਾ (ਸੇਵਾਮੁਕਤ) ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।