ਬਰਿੰਦਰ ਢਿੱਲੋਂ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਯੂਥ ਕਾਂਗਰਸ ਦੀ ਹੋਈ ਚੋਣ ਤੋਂ ਬਾਅਦ ਬਰਿੰਦਰ ਸਿੰਘ ਢਿੱਲੋਂ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਚੋਣ ਨਤੀਜਾ ਦੇਰ ਸ਼ਾਮ ਪੰਜਾਬ ਕਾਂਗਰਸ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿੱਚ ਐਲਾਨਿਆ ਗਿਆ। ਇਸ ਮੌਕੇ ਬਰਿੰਦਰ ਸਿੰਘ ਢਿੱਲੋਂ ਨੂੰ ਉਨ੍ਹਾਂ ਦੇ ਹਮਾਇਤੀਆਂ ਨੇ ਫੁੱਲਾਂ ਦੇ ਹਾਰ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਮਗਰੋਂ ਬਰਿੰਦਰ ਸਿੰਘ ਢਿੱਲੋਂ ਨੇ ਬੋਲਦਿਆਂ ਕਿਹਾ ਕਿ ਯੂਥ ਕਾਂਗਰਸ ਪੰਜਾਬ ਸਰਕਾਰ ਦੀ ਨੀਤੀਆਂ ਦਾ ਪ੍ਰਚਾਰ ਕਰੇਗੀ ਅਤੇ ਜੋ ਯੂਥ ਕਾਂਗਰਸ ਦੇ ਸਾਬਕਾ ਆਗੂ ਹਨ ਉਨ੍ਹਾਂ ਨਾਲ ਮਿਲ ਕੇ ਪੰਜਾਬ ਵਿੱਚ ਕਾਂਗਰਸ ਦਾ ਆਧਾਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਕਾਂਗਰਸ ਲਈ ਨੌਜਵਾਨ ਪੂਰੀ ਸਰਗਰਮੀ ਨਾਲ ਕੰਮ ਕਰਨਗੇ।

 

Share this Article
Leave a comment