ਰਾਸ਼ਟਰਪਤੀ, ਪੀਐੱਮ ਅੱਜ 10.30 ਵਜੇ ਨਵੀਂ ਸਿੱਖਿਆ ਨੀਤੀ ‘ਤੇ ਗਵਰਨਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਿਤ

TeamGlobalPunjab
1 Min Read

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਯਾਨੀ ਅੱਜ 10.30 ਵਜੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ ‘ਤੇ  ਗਵਰਨਰ ਕਾਨਫ਼ਰੰਸ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਦਫਤਰ ਨੇ ਐਤਵਾਰ ਨੂੰ ਕਿਹਾ ਕਿ ਸਿੱਖਿਆ ਮੰਤਰਾਲੇ ਵੱਲੋਂ ‘ਉੱਚ ਸਿੱਖਿਆ ਦੇ ਸੁਧਾਰਾਂ ਵਿੱਚ ਰਾਸ਼ਟਰੀ ਸਿੱਖਿਆ ਨੀਤੀ 2020 ਦੀ ਭੂਮਿਕਾ’ ਸਿਰਲੇਖ ਵਾਲੇ ਇਸ ਸੰਮੇਲਨ ‘ਚ ਸਾਰੇ ਰਾਜਾਂ ਦੇ ਸਿੱਖਿਆ ਮੰਤਰੀ, ਰਾਜਾਂ ਦੀਆਂ ਯੂਨੀਵਰਸਿਟੀਆਂ ਦੇ ਕੁਲਪਤੀ ਅਤੇ ਹੋਰ ਸੀਨੀਅਰ ਅਧਿਕਾਰੀ ਹਿੱਸਾ ਲੈਣਗੇ।

ਪੀਐਮਓ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਭਾਰਤ ਨੂੰ ਇੱਕ ਨਿਆਂਪੂਰਨ ਅਤੇ ਜੀਵੰਤ ਗਿਆਨ ਵਾਲਾ ਸਮਾਜ ਬਣਾਉਣ ਲਈ ਯਤਨਸ਼ੀਲ ਹੈ। ਇਕ ਅਧਿਕਾਰਤ ਬਿਆਨ ‘ਚ ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਇਹ ਭਾਰਤ-ਕੇਂਦਰੀ ਸਿੱਖਿਆ ਪ੍ਰਣਾਲੀ ਨੂੰ ਲਾਗੂ ਕਰਦਾ ਹੈ ਜੋ ਸਿੱਧੇ ਤੌਰ ‘ਤੇ ਭਾਰਤ ਨੂੰ ਇੱਕ ਵਿਸ਼ਵਵਿਆਪੀ ਸ਼ਕਤੀ ਵਿੱਚ ਤਬਦੀਲ ਕਰਨ ਵਿੱਚ ਯੋਗਦਾਨ ਪਾਉਂਦੀ ਹੈ।

ਦੱਸ ਦਈਏ ਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਨੀਤੀ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਿਆਂ ਕਿਹਾ ਸੀ ਕਿ ਰਾਜਾਂ ਨੂੰ ਇਸ ਨੀਤੀ ਤੋਂ ਦੂਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਸਿੱਖਿਆ ਦਾ ਮਸਲਾ ਸਹਿਮਤੀ ਵਾਲੀ ਸੂਚੀ ਦੇ ਵਰਗ ਵਿੱਚ ਆਉਂਦਾ ਹੈ। ਨਵੀਂ ਕੈਬਨਿਟ ਵੱਲੋਂ ਨਵੀਂ ਸਿੱਖਿਆ ਨੀਤੀ (ਐਨਈਪੀ) 2020 ਨੂੰ 29 ਜੁਲਾਈ ਨੂੰ ਮਨਜ਼ੂਰੀ ਦਿੱਤੀ ਗਈ ਸੀ।

Share this Article
Leave a comment