ਤਿੰਨ ਤਲਾਕ ਬਣਿਆ ਅਪਰਾਧ, ਔਰਤਾਂ ਲਈ ਹੱਜ ‘ਤੇ ਜਾਣ ਲਈ ਮਹਿਰਮ ਜ਼ਰੂਰੀ ਨਹੀਂ: ਰਾਸ਼ਟਰਪਤੀ

TeamGlobalPunjab
2 Min Read

ਨਵੀਂ ਦਿੱਲੀ- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿੱਚ ਤਿੰਨ ਤਲਾਕ ਦਾ ਜ਼ਿਕਰ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਤਲਾਕ ਨੂੰ ਕਾਨੂੰਨੀ ਅਪਰਾਧ ਕਰਾਰ ਦੇ ਕੇ ਸਮਾਜ ਨੂੰ ਇਸ ਭੈੜੀ ਪ੍ਰਥਾ ਤੋਂ ਮੁਕਤ ਕਰਨ ਦੀ ਸ਼ੁਰੂਆਤ ਕੀਤੀ  ਹੈ। ਮੁਸਲਿਮ ਔਰਤਾਂ ਤੇ ਸਿਰਫ ਮਹਿਰਮ ਨਾਲ ਹੀ ਹੱਜ ਯਾਤਰਾ ਕਰਨ ਦੀ ਪਾਬੰਦੀ ਵੀ ਹਟਾ ਦਿੱਤੀ ਗਈ ਹੈ।

ਰਾਮ ਨਾਥ ਕੋਵਿੰਦ ਨੇ ਕਿਹਾ, “ਮਹਿਲਾ ਸਸ਼ਕਤੀਕਰਨ ਮੇਰੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਹੈ। ਪੁੱਤਰ ਅਤੇ ਧੀ ਨੂੰ ਬਰਾਬਰ ਦਾ ਦਰਜਾ ਦਿੰਦੇ ਹੋਏ, ਮੇਰੀ ਸਰਕਾਰ ਨੇ ਔਰਤਾਂ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਵਧਾ ਕੇ 21 ਸਾਲ ਕਰਨ ਲਈ ਇੱਕ ਬਿੱਲ ਪੇਸ਼ ਕੀਤਾ ਹੈ। ਪਾਰਲੀਮੈਂਟ ਵਿੱਚ ਵੀ ਇਹ ਪੇਸ਼ ਕੀਤਾ ਗਿਆ।”

ਉਨ੍ਹਾਂ ਨੇ ਕਿਹਾ ਕਿ ਮੁਦਰਾ ਯੋਜਨਾ ਰਾਹੀਂ ਦੇਸ਼ ਦੀਆਂ ਮਾਵਾਂ-ਭੈਣਾਂ ਦੀ ਉੱਦਮਤਾ ਅਤੇ ਹੁਨਰ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ‘ਬੇਟੀ ਬਚਾਓ, ਬੇਟੀ ਪੜ੍ਹਾਓ’ ਪਹਿਲ ਦੇ ਕਈ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸਕੂਲਾਂ ਵਿੱਚ ਦਾਖ਼ਲਾ ਲੈਣ ਵਾਲੀਆਂ ਕੁੜੀਆਂ ਦੀ ਗਿਣਤੀ ਵਿੱਚ ਉਤਸ਼ਾਹਜਨਕ ਵਾਧਾ ਹੋਇਆ ਹੈ। ਮੇਰੀ ਸਰਕਾਰ ਦੇ ਨੀਤੀਗਤ ਫੈਸਲਿਆਂ ਅਤੇ ਹੱਲਾਸ਼ੇਰੀ ਨਾਲ 2014 ਦੇ ਮੁਕਾਬਲੇ ਵੱਖ-ਵੱਖ ਪੁਲਿਸ ਬਲਾਂ ਵਿੱਚ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ।”

ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਨੇ ਰਿਕਾਰਡ ਸਮੇਂ ਵਿੱਚ ਕੋਵਿਡ-ਵਿਰੋਧੀ ਟੀਕਿਆਂ ਦੀਆਂ 150 ਕਰੋੜ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ ਅਤੇ ਸਭ ਤੋਂ ਵੱਧ ਟੀਕੇ ਲਗਾਉਣ ਵਾਲੇ ਮੋਹਰੀ ਦੇਸ਼ਾਂ ਵਿੱਚੋਂ ਇੱਕ ਬਣ ਗਿਆ ਹੈ। ਆਪਣੇ ਸੰਬੋਧਨ ਵਿੱਚ, ਉਨ੍ਹਾਂ ਨੇ ਕਿਹਾ, “ਅਸੀਂ ਰਿਕਾਰਡ ਸਮੇਂ ਵਿੱਚ ਕੋਵਿਡ ਵਿਰੋਧੀ ਟੀਕਿਆਂ ਦੀਆਂ 150 ਕਰੋੜ ਖੁਰਾਕਾਂ ਦਾ ਪ੍ਰਬੰਧ ਕੀਤਾ ਹੈ। ਕੋਵਿਡ ਵੈਕਸੀਨ ਦੀ ਦੂਜੀ ਖੁਰਾਕ 70 ਪ੍ਰਤੀਸ਼ਤ ਤੋਂ ਵੱਧ ਲਾਭਪਾਤਰੀਆਂ ਨੂੰ ਦਿੱਤੀ ਗਈ ਹੈ ਅਤੇ ਭਾਰਤ ਟੀਕਾਕਰਨ ਦੀ ਸਭ ਤੋਂ ਵੱਧ ਗਿਣਤੀ ਦੇ ਨਾਲ ਮੋਹਰੀ ਦੇਸ਼ਾਂ ਵਿੱਚੋਂ ਇੱਕ ਬਣ ਗਿਆ ਹੈ।”

- Advertisement -

Share this Article
Leave a comment