ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਮਨਜ਼ੂਰ

TeamGlobalPunjab
1 Min Read

ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸੀਨੀਅਰ ਆਗੂ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੋਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਖੇਤੀ ਆਰਡੀਨੈਂਸ ਖ਼ਿਲਾਫ਼ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਰਾਸ਼ਟਰਪਤੀ ਨੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦਾ ਐਡੀਸ਼ਨਲ ਚਾਰਜ ਸੌਂਪਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਅਜਿਹਾ ਸੰਵਿਧਾਨ ਦੀ ਧਾਰਾ 75 ਦੀ ਉਪਰ ਧਾਰਾ 2 ਤਹਿਤ ਕੀਤਾ ਗਿਆ ਹੈ।

ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇਣ ਬਾਅਦ ਆਪਣੇ ਬਿਆਨ ‘ਚ ਕਿਹਾ ਸੀ ਕਿ ਪਿਛਲੇ 2 ਮਹੀਨਿਆਂ ਤੋਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਹੋ ਰਿਹਾ ਸੀ, ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਇਸ ਆਰਡੀਨੈਂਸ ਦੇ ਖਿਲਾਫ ਲਿਖ ਰਹੇ ਬੁੱਧੀਜੀਵੀਆਂ ਦਾ ਭਰੋਸਾ ਜਿੱਤਿਆ ਜਾ ਸਕਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਦੇਣ ਨੂੰ ਇੱਕ ਸਿਆਸੀ ਡਰਾਮ ਦੱਸਿਆ ਹੈ।

Share this Article
Leave a comment