ਚੰਡੀਗੜ੍ਹ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਤੇ ਮਿਲਣ ਤੋਂ ਫ਼ਿਲਹਾਲ ਇਨਕਾਰ ਕਰ ਦਿੱਤਾ ਹੈ। ਰਾਸ਼ਟਰਪਤੀ ਭਵਨ ਵੱਲੋਂ ਇਸ ਸਬੰਧੀ ਸੂਚਨਾ ਵੀ ਭੇਜ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਰਾਸ਼ਟਰਪਤੀ ਵੱਲੋਂ ਕੋਈ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।
ਉਧਰ ਪੰਜਾਬ ਦੇ ਸਾਂਸਦ ਦਿੱਲੀ ਵਿਚ ਡੇਰਾ ਲਾ ਕੇ ਬੈਠੇ ਹਨ, ਉਹ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਤੇ ਪ੍ਰਧਾਨ ਮੰਤਰੀ ਨਾਲ ਮਿਲਣ ਦਾ ਸਮਾਂ ਮੰਗ ਰਹੇ ਹਨ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਸਾਰੀ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨੀ ਸੀ ਅਤੇ ਉਨ੍ਹਾਂ ਨੂੰ ਅਪੀਲ ਕਰਨੀ ਸੀ ਕਿ ਇਨ੍ਹਾਂ ਬਿਲਾਂ ਨੂੰ ਪਾਸ ਕੀਤਾ ਜਾਵੇ। ਹਾਲਾਂਕਿ ਇਹ ਬਿੱਲ ਹਾਲੇ ਵੀ ਰਾਜਪਾਲ ਵੀਪੀ ਸਿੰਘ ਬਦਨੌਰ ਕੋਲ ਪੈਂਡਿੰਗ ਹਨ ਇਸ ਲਈ ਰਾਸ਼ਟਰਪਤੀ ਭਵਨ ਵੱਲੋਂ ਕਿਹਾ ਗਿਆ ਹੈ ਕਿ ਅਜਿਹੇ ਵਿਚ ਮਿਲਣ ਦੀ ਕੋਈ ਤੁੱਕ ਨਹੀਂ ਰਹਿ ਜਾਂਦੀ।