ਨਵੀ ਦਿੱਲੀ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਮਣੀਪੁਰ ਤੋਂ ਰਾਸ਼ਟਰਪਤੀ ਸ਼ਾਸਨ ਹਟਾ ਲਿਆ ਹੈ, ਜਿਸ ਨਾਲ ਯੁਮਨਾਮ ਖੇਮਚੰਦ ਸਿੰਘ ਦੀ ਅਗਵਾਈ ਵਾਲੀ ਐਨ.ਡੀ.ਏ. (NDA) ਸਰਕਾਰ ਦੇ ਗਠਨ ਦਾ ਰਸਤਾ ਸਾਫ਼ ਹੋ ਗਿਆ ਹੈ। ਖੇਮਚੰਦ ਸਿੰਘ ਅੱਜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਸ਼ਾਮ 6 ਵਜੇ ਲੋਕ ਭਵਨ ਵਿੱਚ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਨੇ ਰਾਜਪਾਲ ਅਜੈ ਭੱਲਾ ਨਾਲ ਮੁਲਾਕਾਤ ਕਰਕੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਸੰਵਿਧਾਨ ਦੀ ਧਾਰਾ 356 ਦੀ ਉਪ-ਧਾਰਾ (2) ਰਾਹੀਂ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਮੈਂ, ਦ੍ਰੌਪਦੀ ਮੁਰਮੂ, ਭਾਰਤ ਦੀ ਰਾਸ਼ਟਰਪਤੀ, ਮਣੀਪੁਰ ਰਾਜ ਦੇ ਸਬੰਧ ਵਿੱਚ ਉਕਤ ਧਾਰਾ ਦੇ ਤਹਿਤ 13 ਫਰਵਰੀ, 2025 ਨੂੰ ਮੇਰੇ ਦੁਆਰਾ ਜਾਰੀ ਕੀਤੇ ਗਏ ਐਲਾਨਨਾਮੇ ਨੂੰ 4 ਫਰਵਰੀ, 2026 ਤੋਂ ਰੱਦ ਕਰਦੀ ਹਾਂ।”
ਇਸ ਤੋਂ ਪਹਿਲਾਂ ਮੰਗਲਵਾਰ ਨੂੰ, ਯੁਮਨਮ ਖੇਮਚੰਦ ਨੂੰ ਇੱਕ ਮੀਟਿੰਗ ਵਿੱਚ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਉਹ ਹੁਣ ਰਾਜ ਦੇ ਨਵੇਂ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਸਹੁੰ ਚੁੱਕ ਸਮਾਗਮ ‘ਲੋਕ ਭਵਨ’ ਵਿਖੇ ਹੋਵੇਗਾ, ਜਿੱਥੇ ਸਵੇਰ ਤੋਂ ਹੀ ਤਿਆਰੀਆਂ ਚੱਲ ਰਹੀਆਂ ਹਨ। ਭਾਜਪਾ ਨੇ ਕਿਹਾ ਉਨ੍ਹਾਂ ਦੀ ਤਜਰਬੇਕਾਰ ਅਤੇ ਦੂਰਦਰਸ਼ੀ ਅਗਵਾਈ ਹੇਠ, ਮਣੀਪੁਰ ਸ਼ਾਂਤੀ, ਵਿਕਾਸ ਅਤੇ ਸੁਸ਼ਾਸਨ ਦੇ ਰਾਹ ‘ਤੇ ਅੱਗੇ ਵਧਣ ਲਈ ਤਿਆਰ ਹੈ, ਰਾਜ ਵਿੱਚ ਸਥਿਰਤਾ ਅਤੇ ਤਰੱਕੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।
ਪਿਛਲੇ ਸਾਲ 13 ਫਰਵਰੀ 2025 ਨੂੰ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਇਆ ਗਿਆ ਸੀ। ਇਹ ਫੈਸਲਾ ਤਤਕਾਲੀ ਮੁੱਖ ਮੰਤਰੀ ਐਨ. ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਲਿਆ ਗਿਆ ਸੀ। ਉਸ ਸਮੇਂ ਰਾਜ ਲੰਬੇ ਸਮੇਂ ਤੋਂ ਜਾਤੀ ਹਿੰਸਾ ਅਤੇ ਸੰਵਿਧਾਨਕ ਸੰਕਟ ਵਿੱਚੋਂ ਗੁਜ਼ਰ ਰਿਹਾ ਸੀ, ਜਿਸ ਕਾਰਨ ਕੇਂਦਰ ਸਰਕਾਰ ਨੂੰ ਇਹ ਕਦਮ ਚੁੱਕਣਾ ਪਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

