ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੁਣ ਖੇਤੀ ਕਾਨੂੰਨਾਂ ਨੂੰ ਰਸਮੀ ਤੌਰ ‘ਤੇ ਰੱਦ ਕਰ ਦਿੱਤਾ ਗਿਆ ਹੈ।
ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਹੀ ਦਿਨ ਸੋਮਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਬਿੱਲ ਪਾਸ ਕੀਤੇ ਗਏ। ਕਿਸਾਨ ਇਨ੍ਹਾਂ ਕਾਨੂੰਨਾਂ ਦਾ ਪਿਛਲੇ ਕਰੀਬ ਇੱਕ ਸਾਲ ਤੋਂ ਵਿਰੋਧ ਕਰ ਰਹੇ ਸਨ, ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਹੁਣ ਵੀ ਡਟੇ ਹੋਏ ਹਨ।
ਕੇਂਦਰ ਵੱਲੋਂ ਕਾਨੂੰਨ ਵਾਪਿਸ ਲਏ ਜਾਣ ਤੋਂ ਬਾਅਦ ਕਿਸਾਨਾਂ ਦੇ ਰੁਖ਼ ਵਿੱਚ ਨਰਮੀ ਆਈ ਹੈ, ਫਿਲਹਾਲ ਕਿਸਾਨ ਐਮ.ਐੱਸ.ਪੀ. ਦੀ ਮੰਗ ਕਰ ਰਹੇ ਹਨ।