ਦਿੱਲੀ : ਸੁਪਰੀਮ ਕੋਰਟ ਨੇ ਭਾਰਤ ਦੇ ਰਾਸ਼ਟਰਪਤੀ ਦੇ ਸਕੱਤਰ ਨੂੰ ਅਪੀਲ ਕੀਤੀ ਹੈ ਕਿ ਸਜ਼ਾ-ਏ-ਮੌਤ ਦੇ ਕੈਦੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ਦਾ ਮਾਮਲਾ ਦੋ ਹਫ਼ਤਿਆਂ ਦੇ ਅੰਦਰ-ਅੰਦਰ ਰਾਸ਼ਟਰਪਤੀ ਦੇ ਸਾਹਮਣੇ ਰੱਖਿਆ ਜਾਵੇ ਤੇ ਇਸ ’ਤੇ ਵਿਚਾਰ ਕਰਨ ਦੀ ਬੇਨਤੀ ਕੀਤੀ ਜਾਵੇ। ਅੱਜ ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਹੋਈ ਜਿਸ ਦੌਰਾਨ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਨੂੰ ਇਹ ਅਪੀਲ ਕੀਤੀ।
ਦਰਅਸਲ ਇਹ ਘਟਨਾ 31 ਅਗਸਤ 1995 ਦੀ ਹੈ ਜਦੋਂ ਮੁੱਖ ਮੰਤਰੀ ਬੇਅੰਤ ਸਿੰਘ ਰੋਜ਼ਾਨਾ ਵਾਂਗ ਸਕੱਤਰੇਤ ਵਿੱਚ ਸਨ। ਉਹ ਕਿਸੇ ਕੰਮ ਲਈ ਬਾਹਰ ਜਾ ਰਹੇ ਸਨ। ਜਿਵੇਂ ਹੀ ਉਹ ਸਕੱਤਰੇਤ ਤੋਂ ਬਾਹਰ ਨਿਕਲਣ ਤੋਂ ਬਾਅਦ ਆਪਣੀ ਕਾਰ ਵਿਚ ਚੜ੍ਹਨ ਹੀ ਲੱਗੇ ਸਨ ਤਾਂ ਉਥੇ ਮੌਜੂਦ ਪੰਜਾਬ ਪੁਲਿਸ ਦੇ ਹੌਲਦਾਰ ਦਿਲਾਵਰ ਸਿੰਘ ਬੱਬਰ ਨੇ ਆਪਣੇ ਨਾਲ ਬੰਨ੍ਹੇ ਬੰਬ ਨੂੰ ਉਡਾ ਲਿਆ। ਇਸ ਧਮਾਕੇ ਵਿੱਚ ਮੁੱਖ ਮੰਤਰੀ ਸਮੇਤ 17 ਲੋਕ ਮਾਰੇ ਗਏ ਸਨ। ਇਹ ਸੀਨ ਇੰਨਾ ਦਰਦਨਾਕ ਸੀ ਕਿ ਦੇਖਣਾ ਮੁਸ਼ਕਿਲ ਸੀ। ਚਾਰੇ ਪਾਸੇ ਲਾ.ਸ਼ਾਂ ਪਈਆਂ ਸਨ।ਬਲਵੰਤ ਸਿੰਘ ਰਾਜੋਆਣਾ ਨੂੰ 2007 ਵਿੱਚ ਕਤਲ ਵਿੱਚ ਸ਼ਾਮਲ ਹੋਣ ਕਾਰਨ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਇਸ ਸੂਰਤ ਵਿੱਚ ਅਦਾਲਤ ਰਾਜੋਆਣਾ ਦੀ ਰਾਹਤ ਦੀ ਮੰਗ ਉਤੇ ਵਿਚਾਰ ਕਰੇਗਾ। ਸੁਪਰੀਮ ਕੋਰਟ ਅੱਗੇ 5 ਦਸੰਬਰ ਨੂੰ ਇਸ ਉਤੇ ਸੁਣਵਾਈ ਕਰੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।