ਅਮਰੀਕਾ ਦਾ ਆਜ਼ਾਦੀ ਦਿਹਾੜਾ: ‘ਸੈਲਿਊਟ ਟੂ ਅਮਰੀਕਾ’ ਸਮਾਗਮ ‘ਚ ਟਰੰਪ ਕਰਨਗੇ ਸੰਬੋਧਨ

TeamGlobalPunjab
1 Min Read

ਵਾਸ਼ਿੰਗਟਨ: ਅਮਰੀਕਾ ਹਰ ਸਾਲ 4 ਜੁਲਾਈ ਨੂੰ ਆਪਣਾ ਆਜ਼ਾਦੀ ਦਿਹਾੜਾ ਮਨਾਉਂਦਾ ਹੈ। 4 ਜੁਲਾਈ 1776 ਨੂੰ ਸੰਯੁਕਤ ਰਾਜ ਅਮਰੀਕਾ ਦੀ ਆਜ਼ਾਦੀ ਦਾ ਐਲਾਨ ਹੋਇਆ ਸੀ। ਇਸ ਯਾਦਗਾਰੀ ਵਿੱਚ ਇਸ ਦਿਨ ਬਹੁਤ ਸਾਰੇ ਸ਼ਹਿਰਾਂ ਵਿੱਚ ਪਰੇਡ, ਆਤਿਸ਼ਬਾਜੀ ਆਦਿ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ।

ਕੋਰੋਨਾਵਾਇਰਸ ਦੇ ਸੰਕਟ ਦੌਰਾਨ ਡੋਨਲਡ ਟਰੰਪ ਨੇ ‘ਸੈਲਿਊਟ ਟੂ ਅਮਰੀਕਾ’ ਸਮਾਗਮ ਦਾ ਆਯੋਜਨ ਕੀਤਾ ਹੈ।

ਵ੍ਹਾਈਟ ਹਾਊਸ ਵੱਲੋਂ ਜਾਰੀ ਇਕ ਬਿਆਨ ‘ਚ ਰਾਸ਼ਟਰਪਤੀ ਅਤੇ ਫਰਸਟ ਲੇਡੀ ਮੇਲਾਨੀਆ ਟਰੰਪ ਇਸ ਸਾਲ ਵ੍ਹਾਈਟ ਹਾਊਸ ਦੇ ਸਾਊਥ ਲਾਨ ਤੋਂ ਇਸ ਪ੍ਰੋਗਰਾਮ ਨੂੰ ਹੋਸਟ ਕਰਨਗੇ, ਇਸ ਤੋਂ ਬਾਅਦ ਟਰੰਪ ਜਨਤਾ ਨੂੰ ਸੰਬੋਧਨ ਕਰਨਗੇ।

- Advertisement -

ਅਮਰੀਕਾ ਦੇ ਆਜ਼ਾਦੀ ਦਿਹਾੜੇ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਰਾਸ਼ਟਰਪਤੀ ਟਰੰਪ ਅਤੇ ਫਰਸਟ ਲੇਡੀ ਮੇਲਾਨੀਆ ਟਰੰਪ ਨੂੰ ਵਧਾਈ ਦਿੱਤੀ ਹੈ।

ਉੱਥੇ ਹੀ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੇ ਟਵੀਟ ਕਰ ਅਮਰੀਕਾ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਹੈ।

- Advertisement -

Share this Article
Leave a comment