ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਘੇ ਕਾਰੋਬਾਰੀ ਐਲਨ ਮਸਕ ਅਤੇ ਉਦਯੋਗਪਤੀ ਵਿਵੇਕ ਰਾਮਾਸਵਾਮੀ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਹ ਹੁਣ ਸਰਕਾਰੀ ਕੁਸ਼ਲਤਾ ਵਿਭਾਗ (DOGE) ਦੀ ਅਗਵਾਈ ਕਰਨਗੇ। ਟਰੰਪ ਨੇ ਇੱਕ ਬਿਆਨ ਵਿੱਚ ਕਿਹਾ, ਮਸਕ ਅਤੇ ਰਾਮਾਸਵਾਮੀ ਮੇਰੇ ਪ੍ਰਸ਼ਾਸਨ ਲਈ ਸਰਕਾਰੀ ਨੌਕਰਸ਼ਾਹੀ ਨੂੰ ਖਤਮ ਕਰਨ, ਵਾਧੂ ਨਿਯਮਾਂ ਨੂੰ ਘਟਾਉਣ, ਫਜ਼ੂਲ ਖਰਚ ਵਿੱਚ ਕਟੌਤੀ ਕਰਨ ਅਤੇ ਸੰਘੀ ਏਜੰਸੀਆਂ ਦੇ ਪੁਨਰਗਠਨ ਲਈ ਰਾਹ ਪੱਧਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ 4 ਜੁਲਾਈ 2026 ਨੂੰ ਖ਼ਤਮ ਹੋ ਜਾਵੇਗੀ, ਜਦੋਂ ਇਹ ਅਮਰੀਕੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਹੋਵੇਗੀ। ਇਹ ਕੁਸ਼ਲ ਸਰਕਾਰ ਦੇਸ਼ ਲਈ ਤੋਹਫ਼ਾ ਹੋਵੇਗੀ।
ਦਸ ਦਈਏ ਕਿ ਮਸਕ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ, ਸੋਸ਼ਲ ਮੀਡੀਆ ਪਲੇਟਫਾਰਮ X ਦੇ ਮਾਲਕ ਹਨ, ਜਦੋਂ ਕਿ ਰਾਮਾਸਵਾਮੀ ਇੱਕ ਫਾਰਮਾਸਿਊਟੀਕਲ ਕੰਪਨੀ ਦੇ ਸੰਸਥਾਪਕ ਹਨ। ਰਾਮਾਸਵਾਮੀ ਨੇ ਰਿਪਬਲਿਕ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਲਈ ਪ੍ਰਚਾਰ ਕੀਤਾ ਸੀ। ਹਾਲਾਂਕਿ, ਬਾਅਦ ਵਿੱਚ ਉਨ੍ਹਾਂ ਨੇ ਟਰੰਪ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।