ਵਾਸ਼ਿੰਗਟਨ : ਅਮਰੀਕਾ ਕੋਰੋਨਾ ਮਹਾਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਮੌਜੂਦਾ ਸਮੇਂ ਵੀ ਕੋੋਰੋਨਾ ਵਾਇਰਸ ਅਮਰੀਕਾ ‘ਚ ਤਬਾਹੀ ਮਚਾ ਰਿਹਾ ਹੈ। ਇਸ ਸਭ ਦੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਵਿਵਾਦਪੂਰਨ ਬਿਆਨਾਂ ਕਰਕੇ ਸੁਰਖੀਆਂ ‘ਚ ਬਣੇ ਰਹੇ ਹਨ। ਜਿਸ ਕਾਰਨ ਰਾਸ਼ਟਰਪਤੀ ਟਰੰਪ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ।
ਇਸ ਸਭ ਨੂੰ ਲੈ ਕੇ ਹੁਣ ਵ੍ਹਾਈਟ ਹਾਊਸ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਵ੍ਹਾਈਟ ਹਾਊਸ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਾਣ ਬੁੱਝ ਕੇ ਕਦੇ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਜਨਤਕ ਤੌਰ ‘ਤੇ ਅਮਰੀਕੀ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਹੈ।
ਵ੍ਹਾਈਟ ਹਾਊਸ ਨੇ ਅੱਗੇ ਕਿਹਾ ਕਿ ਟਰੰਪ ਨੇ ਹਮੇਸ਼ਾਂ ਆਪਣੇ ਜਨਤਕ ਭਾਸ਼ਨਾਂ ‘ਚ ਵਾਇਰਸ ਬਾਰੇ ਡਰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਅਮਰੀਕੀਆਂ ਨੂੰ ਇਸ ਸੰਕਟ ਦੀ ਸਥਿਤੀ ਦਾ ਡਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ ਹੈ।