ਵਾਸ਼ਿੰਗਟਨ : ਅਮਰੀਕੀ ਕਰੰਸੀ ਵਿੱਚ ਇੱਕ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਸਤਖਤ ਹੁਣ ਨਵੇਂ ਅਮਰੀਕੀ ਕਾਗਜ਼ੀ ਨੋਟਾਂ ‘ਤੇ ਦਿਖਾਈ ਦੇਣਗੇ। ਇਸ ਐਲਾਨ ਨੇ ਦੁਨੀਆ ਭਰ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
ਇਹ ਅਮਰੀਕਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਅਹੁਦੇ ‘ਤੇ ਬਿਰਾਜਮਾਨ ਰਾਸ਼ਟਰਪਤੀ ਦੇ ਦਸਤਖਤ ਕਰੰਸੀ ਉੱਤੇ ਅੰਕਿਤ ਕੀਤੇ ਜਾਣਗੇ। ਆਮ ਤੌਰ ‘ਤੇ ਅਮਰੀਕੀ ਡਾਲਰ ਉੱਤੇ ਟ੍ਰੇਜ਼ਰੀ ਸਕੱਤਰ ਅਤੇ ਖਜ਼ਾਨਚੀ ਦੇ ਦਸਤਖਤ ਹੁੰਦੇ ਹਨ, ਪਰ ਇਹ ਇੱਕ ਬਹੁਤ ਵੱਡਾ ਅਤੇ ਇਤਿਹਾਸਕ ਬਦਲਾਅ ਮੰਨਿਆ ਜਾ ਰਿਹਾ ਹੈ।
ਦੱਸ ਦਈਏ ਕਿ ਡਾਲਰ ਨੋਟ 1861 ਵਿੱਚ ਸ਼ੁਰੂ ਹੋਏ ਸਨ। ਉਦੋਂ ਤੋਂ ਹੁਣ ਤੱਕ ਕਿਸੇ ਵੀ ਮੌਜੂਦਾ ਰਾਸ਼ਟਰਪਤੀ ਦੇ ਦਸਤਖਤ ਕਰੰਸੀ ਉੱਤੇ ਨਹੀਂ ਆਏ ਸਨ। ਇਹ ਬਦਲਾਅ ਅਮਰੀਕਾ ਦੀ ਆਜ਼ਾਦੀ ਦੇ 250 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕੀਤਾ ਜਾ ਰਿਹਾ ਹੈ। ਟ੍ਰੇਜ਼ਰੀ ਸੈਕਟਰੀ ਸਕੌਟ ਬੇਸੈਂਟ ਨੇ ਕਿਹਾ ਕਿ ਟਰੰਪ ਦੀ ਅਗਵਾਈ ਵਿੱਚ ਅਮਰੀਕਾ ਆਰਥਿਕ ਮਜ਼ਬੂਤੀ ਅਤੇ ਸਥਿਰਤਾ ਦੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਦੇਸ਼ ਦੀਆਂ ਪ੍ਰਾਪਤੀਆਂ ਨੂੰ ਪਛਾਣ ਦੇਣ ਦਾ ਇਸ ਤੋਂ ਵਧੀਆ ਤਰੀਕਾ ਨਹੀਂ ਹੋ ਸਕਦਾ ਕਿ ਡਾਲਰ ਨੋਟ ਉੱਤੇ ਰਾਸ਼ਟਰਪਤੀ ਦਾ ਨਾਮ ਹੋਵੇ।
ਅਮਰੀਕੀ ਖਜ਼ਾਨਚੀ ਬ੍ਰੈਂਡਨ ਬੀਚ ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਕਿਹਾ “ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਦੇ ਜਸ਼ਨ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਸਤਖਤ ਖਜ਼ਾਨਾ ਸਕੱਤਰ ਸਕਾਟ ਬੇਸੈਂਟ ਦੇ ਦਸਤਖਤ ਜਲਦੀ ਹੀ ਅਮਰੀਕੀ ਮੁਦਰਾ ‘ਤੇ ਦਿਖਾਈ ਦੇਣਗੇ, ਜੋ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ।
ਇਸ ਮਹੀਨੇ ਦੇ ਸ਼ੁਰੂ ਵਿੱਚ ਇੱਕ ਸੰਘੀ ਕਲਾ ਕਮਿਸ਼ਨ ਨੇ ਟਰੰਪ ਦੀ ਤਸਵੀਰ ਵਾਲੇ 24-ਕੈਰੇਟ ਸੋਨੇ ਦੇ ਯਾਦਗਾਰੀ ਸਿੱਕੇ ਦੇ ਅੰਤਿਮ ਡਿਜ਼ਾਈਨ ਨੂੰ ਮਨਜ਼ੂਰੀ ਦੇ ਦਿੱਤੀ “, ਜੋ ਕਿ ਅਮਰੀਕਾ ਦੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਵੀ ਜਾਰੀ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

