ਯੂਕਰੇਨ ਦੇ ਰਾਸ਼ਟਰਪਤੀ ਨੇ ਇੱਕ ਵਾਰ ਫਿਰ ਰੂਸ ਨੂੰ ਕੀਤੀ ਸ਼ਾਂਤੀ ਵਾਰਤਾ ਦੀ ਅਪੀਲ

TeamGlobalPunjab
2 Min Read

ਨਿਊਜ਼ ਡੈਸਕ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਰੂਸ ਨਾਲ ਜੰਗ ਨੂੰ ਖ਼ਤਮ ਕਰਨ ਲਈ ਫਿਰ ਤੋਂ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ, ਪਰ ਉਨ੍ਹਾਂ ਨੇ ਇਹ ਵੀ ਕਿਹਾ ਕਿ ਯੂਕਰੇਨ ਸ਼ਾਂਤੀ ਲਈ ਆਪਣੇ ਕਿਸੇ ਵੀ ਖੇਤਰ ਨੂੰ ਛੱਡਣ ਲਈ ਸਹਿਮਤ ਨਹੀਂ ਹੋਵੇਗਾ।

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਦੇਰ ਰਾਤ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਯੂਕਰੇਨ ਨੇ ਹਮਲਾਵਰਾਂ ਨੂੰ ਮੂੰਹਤੋੜ ਜਵਾਬ ਦਿੱਤਾ ਹੈ। ਉਨ੍ਹਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਤੱਕ ਰੂਸ ਦੇ 16,000 ਫੌਜੀ ਮਾਰੇ ਗਏ ਹਨ। ਜਦਕਿ ਰੂਸ ਵੱਲੋਂ ਇਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਹੈ ਕਿ ਹੁਣ ਤੱਕ ਉਨ੍ਹਾਂ ਦੇ 1351 ਫ਼ੌਜੀ ਮਰੇ ਹਨ।

ਉਨ੍ਹਾਂ ਨੇ ਕਿਹਾ, ਰੂਸ ਦੀਆਂ ਫ਼ੌਜਾਂ ਦਾ ਜਵਾਬ ਦੇ ਕੇ ਸਾਡੀ ਫ਼ੌਜ ਨੇ ਸਾਬਿਤ ਕੀਤਾ ਹੈ ਕਿ ਸਿਰਫ ਗੱਲਬਾਤ ਨਾਲ ਹੀ ਮੁੱਦੇ ਦਾ ਹੱਲ ਹੋ ਸਕਦਾ ਹੈ ਅਤੇ ਇਹ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਰੂਸ ਦੇ ਰੱਖਿਆ ਮੰਤਰੀ ਸਰਗਈ ਸ਼ੋਇਗੋ 11 ਮਾਰਚ ਤੋਂ ਬਾਅਦ ਜਨਤਕ ਨਹੀਂ ਹੋਏ ਹਾਲਾਂਕਿ ਵੀਰਵਾਰ ਨੂੰ ਕੁਝ ਸਮੇਂ ਲਈ ਉਹ ਟੀਵੀ ‘ਤੇ ਨਜ਼ਰ ਆਏ ਸਨ। ਉਨ੍ਹਾਂ ਨੇ ਮਾਰੀਓਪੋਲ ਸ਼ਹਿਰ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਉਥੇ ਹਜ਼ਾਰਾਂ ਲੋਕ ਬਿਨਾਂ ਪਾਣੀ ਅਤੇ ਖਾਣੇ ਤੋਂ ਫਸੇ ਹੋਏ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment