ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕੈਨੇਡੀਅਨ ਫਿਸ਼ ਹਾਰਵੈੱਸਟਰਜ਼ ਲਈ ਵੱਡਾ ਐਲਾਨ

TeamGlobalPunjab
1 Min Read

ਓਟਾਵਾ : ਕੋਰੋਨਾ ਮਹਾਮਾਰੀ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡੀਅਨ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਬੀਤੇ ਦਿਨੀਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਫਿਸ਼ ਹਾਰਵੈੱਸਟਰਜ਼ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਫਿਸ਼ ਹਾਰਵੈੱਸਟਰਜ਼ ਨੂੰ ਰੀਪੇਬਲ ਗ੍ਰਾਂਟ ਦਿੱਤੀ ਜਾਵੇਗੀ ਅਤੇ ਜਿਸਦਾ ਵੀ 25 ਫ਼ੀਸਦੀ ਨੁਕਸਾਨ ਹੋਇਆ ਹੈ ਉਹ ਸਰਕਾਰ ਤੋਂ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਫਿਸ਼ ਹਾਰਵੈੱਸਟਰਜ਼ ਦੀ 75 ਫੀਸਦੀ ਤੱਕ ਮਦਦ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਸਰਕਾਰ੍ਰ ਈਆਈ ਵਿੱਚ ਬਦਲਾਅ ਕਰਨ ਜਾ ਰਹੀ ਹੈ। ਜਿਸ ਤੋਂ ਬਾਅਦ ਇਸ ਇੰਡਸਟਰੀ ਦੇ ਵਰਕਰਾਂ ਨੂੰ ਇਸ ਦਾ ਪੂਰਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੈਨੇਡੀਅਨ ਸਹਿਯੋਗ ਕਰਨਾ ਚਾਹੁੰਦੇ ਹਨ ਤਾਂ ਉਹ ਕੈਨੇਡੀਅਨ ਡੈਅਰੀ ਫਾਰਮਰਜ਼ ਦੀ ਮਦਦ ਲਈ ਚੀਜ਼, ਅਤੇ ਫਿਸ਼ ਹਾਰਵੈੱਸਟਰਜ਼ ਦੀ ਮਦਦ ਲਈ ਫਿਸ਼ ਫਰਾਈਅਰ, lobster ਖਰੀਦਣ।

ਦੱਸ ਦਈਏ ਕਿ ਕੋਰੋਨਾ ਮਹਾਮਾਰੀ ਕਾਰਨ ਦੇਸ਼ ਦੀ ਆਰਥਿਕ ਸਥਿਤੀ ਕਾਫੀ ਪ੍ਰਭਾਵਿਤ ਹੋਈ ਹੈ। ਦੇਸ਼ ‘ਚ ਹੁਣ ਤੱਕ ਕੋਰੋਨਾ ਦੇ 74,532 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 5,553 ਲੋਕ ਕੋਰੋਨਾ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। 36,747 ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋਏ ਹਨ।

Share this Article
Leave a comment