ਲਤਾ ਮੰਗੇਸ਼ਕਰ ਜੀ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਨੇ ਪ੍ਰਗਟਾਇਆ ਦੁੱਖ, ਜਾਣੋ ਹੋਰ ਨੇਤਾਵਾਂ ਨੇ ਕੀ ਕਿਹਾ?

TeamGlobalPunjab
2 Min Read

ਨਵੀਂ ਦਿੱਲੀ : ਲਤਾ ਮੰਗੇਸ਼ਕਰ ਜੀ ਦੇ ਦੇਹਾਂਤ ਨਾਲ ਪੂਰੇ ਦੇਸ਼  ‘ਚ ਸੋਗ ਦੀ ਲਹਿਰ ਪਸਰ ਗਈ ਹੈ।ਉਨ੍ਹਾਂ ਨੂੰ 8 ਜਨਵਰੀ ਨੂੰ  ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਲਤਾ ਮੰਗੇਸ਼ਕਰ ਦੇ ਦੇਹਾਂਤ ਦੀ ਖ਼ਬਰ ਨਾਲ ਮਨੋਰੰਜਨ ਜਗਤ ਵਿੱਚ ਸੰਨਾਟਾ ਛਾ ਗਿਆ ਹੈ। ਉਨ੍ਹਾਂ ਦੇ ਦੇਹਾਂਤ ‘ਤੇ ਆਗੂਆਂ ਨੇ  ਦੇਸ਼ ਲਈ ਘਾਟਾ ਦੱਸਿਆ ਹੈ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ‘ਦਰਦ’ ਜ਼ਾਹਰ ਕਰਦਿਆਂ ਕਿਹਾ ਕਿ ਦਿਆਲੂ ਅਤੇ ਦੇਖਭਾਲ ਕਰਨ ਵਾਲੀ ਲਤਾ ਦੀਦੀ ਸਾਨੂੰ ਛੱਡ ਕੇ ਚੱਲੇ ਗਏ ਹਨ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਭਾਰਤੀ ਸੰਸਕ੍ਰਿਤੀ ਦੇ ਇੱਕ ਮਹਾਨ ਆਗੂ ਵਜੋਂ ਯਾਦ ਰੱਖਣਗੀਆਂ, ਜਿਨ੍ਹਾਂ ਦੀ ਸੁਰੀਲੀ ਆਵਾਜ਼ ਵਿੱਚ ਲੋਕਾਂ ਨੂੰ ਮੋਹਿਤ ਕਰਨ ਦੀ ਬੇਮਿਸਾਲ ਸਮਰੱਥਾ ਸੀ।

- Advertisement -

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਸੰਗੀਤ ਜਗਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਸੰਭਵ ਨਹੀਂ ਹੈ।

ਸੋਗ ਪ੍ਰਗਟ ਕਰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਲਤਾ ਮੰਗੇਸ਼ਕਰ ਜੀ ਦੇ ਦੇਹਾਂਤ ਦੀ ਦੁਖਦ ਖਬਰ ਮਿਲੀ ਹੈ। ਉਹ ਕਈ ਦਹਾਕਿਆਂ ਤੱਕ ਭਾਰਤ ਦੀ ਸਭ ਤੋਂ ਪਿਆਰੀ ਆਵਾਜ਼ ਬਣੀ ਰਹੀ।ਉਨ੍ਹਾਂ ਦੀ ਸੁਨਹਿਰੀ ਆਵਾਜ਼ ਅਮਰ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਗੂੰਜਦੀ ਰਹੇਗੀ।

 

Share this Article
Leave a comment