ਪ੍ਰਧਾਨ ਮੰਤਰੀ ਮੋਦੀ ਨੇ ‘ਆਸਟ੍ਰੇਲੀਅਨ ਸਿੱਖ ਖੇਡਾਂ’ ਲਈ ਦਿੱਤੀਆਂ ਸ਼ੁਭਕਾਮਨਾਵਾਂ

Rajneet Kaur
2 Min Read

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਆਸਟਰੇਲੀਆ ਨੂੰ ‘ਵਿਕਾਸ ਅਤੇ ਖੁਸ਼ਹਾਲੀ’ ਵਿੱਚ ‘ਮਜ਼ਬੂਤ ਭਾਈਵਾਲ’ ਕਰਾਰ ਦਿੰਦਿਆਂ ਬਿਸਬੇਨ ਵਿੱਚ 35ਵੀਆਂ ‘ਆਸਟ੍ਰੇਲੀਅਨ ਸਿੱਖ ਖੇਡਾਂ ’ ਨਾਲ ਜੁੜੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ‘ਆਸਟਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ ਕੌਂਸਲ’ ਵੱਲੋਂ ਸਿੱਖ ਖੇਡਾਂ ਬ੍ਰਿਸਬੇਨ ਵਿੱਚ 7 ਤੋਂ 9 ਅਪਰੈਲ ਤੱਕ ਹੋ ਰਹੀਆਂ ਹਨ।

ਪ੍ਰਧਾਨ ਮੰਤਰੀ ਮੋਦੀ ਦਾ ਮੈਸੇਜ ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ  ਆਪਣੇ ਟਵਿੱਟਰ ਹੈਂਡਲ ‘ਤੇ ਸਾਂਝਾ ਕੀਤਾ। ਇਸ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਾਗਮ ਸਿੱਖ ਭਾਈਚਾਰੇ ਨੂੰ ਇੱਕ ਵੱਡੇ ਪਲੇਟਫਾਰਮ ‘ਤੇ ਆਪਣੇ ਖੇਡ ਹੁਨਰ, ਮੁਕਾਬਲੇ ਦੀ ਭਾਵਨਾ ਅਤੇ ‘ਟੀਮ ਵਰਕ’ ਦਾ ਪ੍ਰਦਰਸ਼ਨ ਕਰਨ ਵਿੱਚ ਮਦਦ ਕਰੇਗਾ।

ਵਿਕਾਸ ਲਈ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇੱਕ ਪਲੇਟਫਾਰਮ ’ਚ ਲਿਆਉਣ ਸਬੰਧੀ ਗੁਰੂ ਸਹਿਬਾਨ ਦੇ ਸੰਦੇਸ਼ ਦਾ ਜ਼ਿਕਰ ਕਰਦਿਆਂ  ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸੰਕਲਪ ਖੇਡਾਂ ਦੀ ਦੁਨੀਆ ਵਿੱਚ ਵੀ ਢੁਕਵੇਂ ਹਨ, ਜਿੱਥੇ ਲੋਕ ਆਪਣੇ ਸਮਾਜਿਕ ਪਿਛੋਕੜ ਦੀ ਪਰਵਾਹ ਕੀਤੇ ਬਿਨਾਂ ਇੱਕ ਸਾਂਝੇ ਪਲੇਟਫਾਰਮ ‘ਤੇ ਹਿੱਸਾ ਲੈਣ ਲਈ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ, “ਗੁਰੂਆਂ ਦੀ ਪਾਲਣਾ ਕਰਦਿਆਂ, ਸਿੱਖ ਭਾਈਚਾਰਾ ਖੇਡਾਂ, ‘ਟੀਮਵਰਕ’ ਅਤੇ ਫਿਟਨੈਸ ਵਿੱਚ ਹਮੇਸ਼ਾ ਸਰਗਰਮ ਰਿਹਾ ਹੈ।”

- Advertisement -

ਮੋਦੀ ਨੇ 35ਵੀਆਂ ਆਸਟਰੇਲਿਆਈ ਸਿੱਖ ਖੇਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚ ਵੱਖ-ਵੱਖ ਦੇਸ਼ਾਂ ਦੇ ਖਿਡਾਰੀਆਂ ਦੀ ਸ਼ਮੂਲੀਅਤ ਜ਼ਿਕਰਯੋਗ ਹੈ। ਉਨ੍ਹਾਂ ਕਿਹਾ, ‘‘35ਵੀਆਂ ਆਸਟਰੇਲਿਆਈ ਸਿੱਖ ਖੇਡਾਂ’’ ਲਈ ਮੇਰੀਆਂ ਸ਼ੁਭਕਾਮਨਾਵਾਂ। ਇਹ ਖੇਡਾਂ ਨੌਜਵਾਨ ਪੀੜ੍ਹੀ ਨੂੰ ਜੀਵਨ ਦੇ ਹਰ ਖੇਤਰ ਵਿੱਚ ‘ਸਿਖਰਲਾ ਪੱਧਰ’ ਹਾਸਲ ਕਰਨ ’ਚ ਮਦਦ ਕਰਨਗੀਆਂ।’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment