ਪ੍ਰਧਾਨ ਮੰਤਰੀ ਮੋਦੀ ਨੇ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ‘ਤੇ ਦਿੱਤੀ ਵਧਾਈ

Global Team
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਿਪਬਲਿਕਨ ਪਾਰਟੀ ਦੇ ਨੇਤਾ ਡੋਨਾਲਡ ਟਰੰਪ ਨੂੰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਕਿਹਾ, “ਪਿਆਰੇ ਦੋਸਤ ਡੋਨਾਲਡ ਟਰੰਪ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਇਤਿਹਾਸਕ ਸਹੁੰ ਚੁੱਕਣ ‘ਤੇ ਵਧਾਈ। ਮੈਂ ਆਪਣੇ ਦੋਹਾਂ ਦੇਸ਼ਾਂ ਦੇ ਭਲੇ ਲਈ ਅਤੇ ਵਿਸ਼ਵ ਲਈ ਬਿਹਤਰ ਭਵਿੱਖ ਬਣਾਉਣ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਦੀ ਉਮੀਦ ਕਰਦਾ ਹਾਂ। ਤੁਹਾਡੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ।

ਟਰੰਪ ਨੇ ਦੂਜੀ ਵਾਰ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ। ਸਹੁੰ ਚੁੱਕ ਸਮਾਗਮ ‘ਚ ਕਈ ਸਾਬਕਾ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਦੇ ਜੱਜ, ਟਰੰਪ ਦੀ ਪੂਰੀ ਕੈਬਨਿਟ, ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰ ਦੇ ਨਾਲ-ਨਾਲ ਵੱਖ-ਵੱਖ ਦੇਸ਼ਾਂ ਦੇ ਪ੍ਰਮੁੱਖ ਮੁਖੀ ਅਤੇ ਕਈ ਤਕਨੀਕੀ ਕੰਪਨੀਆਂ ਦੇ ਦਿੱਗਜ ਲੋਕ ਮੌਜੂਦ ਸਨ। ਇਸ ਤੋਂ ਪਹਿਲਾਂ ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਅਤੇ ਜਿਲ ਬਾਇਡਨ ਨੇ  ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਦਾ ਵ੍ਹਾਈਟ ਹਾਊਸ ਵਿਚ ਚਾਹ ਲਈ ਸਵਾਗਤ ਕੀਤਾ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਪ੍ਰਧਾਨ ਮੰਤਰੀ ਮੋਦੀ ਦੇ ਵਿਸ਼ੇਸ਼ ਦੂਤ ਵਜੋਂ ਸਮਾਗਮ ਵਿੱਚ ਮੌਜੂਦ ਸਨ। ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀ ਟਵੀਟ ਕਰਕੇ ਟਰੰਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਦਘਾਟਨ ਸਮਾਰੋਹ ‘ਚ ਭਾਰਤ ਦੀ ਪ੍ਰਤੀਨਿਧਤਾ ਕਰਨਾ ਉਨ੍ਹਾਂ ਲਈ ‘ਵੱਡਾ ਸਨਮਾਨ’ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment