ਨਵੀ ਦਿੱਲੀ : ਈਸਾਈਆਂ ਲਈ ‘ਗੁੱਡ ਫਰਾਈਡੇਅ’ ਬਹੁਤ ਖਾਸ ਦਿਨ ਹੈ। ਇਹ ਹਰ ਸਾਲ ਈਸਟਰ ਤੋਂ ਪਹਿਲਾਂ ਵਾਲੇ ਸ਼ੁੱਕਰਵਾਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਚਰਚ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾਵਾਂ ਹੁੰਦੀਆਂ ਹਨ। ਈਸਾਈ ਲੋਕਪ੍ਰਭੂ ਯਿਸੂ ਦੇ ਬਲੀਦਾਨ ਨੂੰ ਯਾਦ ਕਰਦੇ ਹਨ। ਇਸ ਖਾਸ ਮੌਕੇ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁੱਡ ਫ੍ਰਾਈਡੇਅ ਦੀਆਂ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਦਿਨ ਈਸਾ ਮਸੀਹ ਦੇ ਬਲੀਦਾਨ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਮਾਰਗ ਅਤੇ ਕਦਰਾਂ-ਕੀਮਤਾਂ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁੱਡ ਫ੍ਰਾਈਡੇ ਸਾਨੂੰ ਸਦਭਾਵਨਾ, ਰਹਿਮਦਿਲੀ ਅਤੇ ਖਿਮਾ ਵਰਗੇ ਮੁੱਲਾਂ ਨੂੰ ਹੋਰ ਡੂੰਘਾਈ ਨਾਲ ਅਪਣਾਉਣ ਦਾ ਅਵਸਰ ਪ੍ਰਦਾਨ ਕਰਦਾ ਹੈ।
ਇਸ ਦੇ ਨਾਲ ਹੀ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਵੀ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਉਨ੍ਹਾਂ ਲਿਖਿਆ ਕਿ ਗੁੱਡ ਫ੍ਰਾਈਡੇ ਦਾ ਇਹ ਪਵਿੱਤਰ ਦਿਨ ਸਾਨੂੰ ਪ੍ਰਭੂ ਯਿਸੂ ਮਸੀਹ ਦੇ ਬਲੀਦਾਨ ਦੀ ਯਾਦ ਦਿਵਾਉਂਦਾ ਹੈ ਅਤੇ ਉਨ੍ਹਾਂ ਦੇ ਪਿਆਰ, ਰਹਿਮਦਿਲੀ ਤੇ ਖਿਮਾ ਦੇ ਸਦੀਵੀ ਸੰਦੇਸ਼ ‘ਤੇ ਚਿੰਤਨ ਕਰਨ ਦਾ ਅਵਸਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਯਿਸੂ ਦਾ ਜੀਵਨ ਸਾਨੂੰ ਨਿਮਰਤਾ, ਨਿਰਸਵਾਰਥਤਾ ਅਤੇ ਨੇਕੀ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਦਿਨ ਸਮਾਜ ਵਿੱਚ ਸਦਭਾਵਨਾ ਅਤੇ ਦਿਆਲਤਾ ਨੂੰ ਵਧਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇ।
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਗੁੱਡ ਫ੍ਰਾਈਡੇਅ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਪਵਿੱਤਰ ਦਿਨ ‘ਤੇ ਅਸੀਂ ਈਸਾ ਮਸੀਹ ਦੇ ਉਸ ਸਰਵਉੱਚ ਬਲੀਦਾਨ ਨੂੰ ਯਾਦ ਕਰਦੇ ਹਾਂ, ਜੋ ਉਨ੍ਹਾਂ ਨੇ ਮਨੁੱਖਤਾ ਲਈ ਦਿੱਤਾ ਸੀ। ਉਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਦਿਨ ਸਾਨੂੰ ਦਿਆਲਤਾ ਅਪਣਾਉਣ, ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਸਮਾਜ ਵਿੱਚ ਸਦਭਾਵਨਾ ਫੈਲਾਉਣ ਦੀ ਪ੍ਰੇਰਣਾ ਦੇਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

