ਉੱਤਰ ਪ੍ਰਦੇਸ਼ ਨੂੰ ਮਿਲੀ ਵੱਡੀ ਸੌਗਾਤ ! ਪ੍ਰਧਾਨ ਮੰਤਰੀ ਮੋਦੀ ਨੇ ਜੇਵਰ ਹਵਾਈ ਅੱਡੇ ਦਾ ਕੀਤਾ ਉਦਘਾਟਨ

Global Team
3 Min Read

ਉੱਤਰ ਪ੍ਰਦੇਸ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਦੇ ਜੇਵਰ ਵਿੱਚ ਸਥਿਤ ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ ਪਹਿਲੇ ਪੜਾਅ ਦਾ ਉਦਘਾਟਨ ਕਰ ਦਿੱਤਾ ਹੈ। ਪੀਐਮ ਮੋਦੀ ਨੇ ਇਸ ਦੇ ਨਾਲ ਹੀ ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ ਕਾਰਗੋ ਟਰਮੀਨਲ ਦਾ ਵੀ ਉਦਘਾਟਨ ਕੀਤਾ।

ਇਸ ਤੋਂ ਇਲਾਵਾ, ਉਨ੍ਹਾਂ ਨੇ ਏਅਰਪੋਰਟ ‘ਤੇ MRO (ਏਅਰਕ੍ਰਾਫਟ ਮੇਨਟੇਨੈਂਸ, ਰਿਪੇਅਰ ਅਤੇ ਓਵਰਹਾਲ) ਸਹੂਲਤ ਦਾ ਨੀਂਹ ਪੱਥਰ ਰੱਖਿਆ। ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦੇ ਉਦਘਾਟਨ ਦੇ ਨਾਲ ਹੀ ਉੱਤਰ ਪ੍ਰਦੇਸ਼ ਨੂੰ 5ਵਾਂ ਅੰਤਰਰਾਸ਼ਟਰੀ ਹਵਾਈ ਅੱਡਾ ਮਿਲ ਗਿਆ ਹੈ। ਇਸ ਹਵਾਈ ਅੱਡੇ ਦਾ ਫਾਇਦਾ ਸਿਰਫ ਨੋਇਡਾ ਅਤੇ ਗ੍ਰੇਟਰ ਨੋਇਡਾ ਨੂੰ ਹੀ ਨਹੀਂ, ਸਗੋਂ ਅਲੀਗੜ੍ਹ, ਮਥੁਰਾ, ਆਗਰਾ, ਦਿੱਲੀ, ਗਾਜ਼ੀਆਬਾਦ ਅਤੇ ਫ਼ਰੀਦਾਬਾਦ ਦੇ ਲੋਕਾਂ ਨੂੰ ਵੀ ਮਿਲੇਗਾ।

ਦੱਸ ਦਈਏ ਕਿ ਇਹ ਅਜੇ ਦੇਸ਼ ਦਾ ਸਭ ਤੋਂ ਵੱਡਾ ਅਤੇ ਏਸ਼ੀਆ ਦਾ ਦੂਜਾ ਸਭ ਤੋਂ ਵੱਡਾ ਹਵਾਈ ਅੱਡਾ ਹੈ। 4 ਪੜਾਅ (Phases) ਪੂਰੇ ਹੋਣ ‘ਤੇ ਇਹ ਏਸ਼ੀਆ ਦਾ ਸਭ ਤੋਂ ਵੱਡਾ ਏਅਰਪੋਰਟ ਬਣ ਜਾਵੇਗਾ। ਪਹਿਲੇ ਪੜਾਅ ਵਿੱਚ 3300 ਏਕੜ ਵਿੱਚ ਟਰਮੀਨਲ ਅਤੇ ਰਨਵੇ ਬਣਾਇਆ ਗਿਆ ਹੈ। ਇੱਕ ਰਨਵੇ ਦੇ ਨਾਲ ਇਸ ਟਰਮੀਨਲ ਦੀ ਸਲਾਨਾ ਸਮਰੱਥਾ 3 ਕਰੋੜ ਯਾਤਰੀਆਂ ਨੂੰ ਸੰਭਾਲਣ ਦੀ ਹੋਵੇਗੀ। ਇਸ ਦੀ ਲਾਗਤ ਕਰੀਬ 11 ਹਜ਼ਾਰ ਕਰੋੜ ਰੁਪਏ ਹੈ।

ਪੀਐਮ ਮੋਦੀ ਨੇ ਕਿਹਾ, ‘ਦੇਸ਼ ਦਾ ਸਭ ਤੋਂ ਵੱਡਾ ਸੂਬਾ ਅੱਜ ਸਭ ਤੋਂ ਵੱਧ ਅੰਤਰਰਾਸ਼ਟਰੀ ਹਵਾਈ ਅੱਡਿਆਂ ਵਾਲੇ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਅੱਜ ਮੇਰੇ ਲਈ ਮਾਣ ਅਤੇ ਖ਼ੁਸ਼ੀ ਦੇ ਦੋ ਕਾਰਨ ਹਨ; ਪਹਿਲਾ- ਇਸ ਹਵਾਈ ਅੱਡੇ ਦਾ ਨੀਂਹ ਪੱਥਰ ਰੱਖਣ ਦਾ ਸੁਭਾਗ ਵੀ ਮੈਨੂੰ ਮਿਲਿਆ ਸੀ ਅਤੇ ਇਸ ਦਾ ਉਦਘਾਟਨ ਕਰਨ ਦਾ ਸੁਭਾਗ ਵੀ ਮੈਨੂੰ ਮਿਲਿਆ ਹੈ। ਦੂਜਾ- ਜਿਸ ਉੱਤਰ ਪ੍ਰਦੇਸ਼ ਨੇ ਮੈਨੂੰ ਪ੍ਰਤੀਨਿਧ ਬਣਾਇਆ, ਸੰਸਦ ਮੈਂਬਰ ਬਣਾਇਆ, ਉਸ ਉੱਤਰ ਪ੍ਰਦੇਸ਼ ਦੀ ਪਛਾਣ ਦੇ ਨਾਲ ਇਸ ਸ਼ਾਨਦਾਰ ਹਵਾਈ ਅੱਡੇ ਦਾ ਨਾਂ ਵੀ ਜੁੜ ਗਿਆ ਹੈ।’

ਪ੍ਰਧਾਨ ਮੰਤਰੀ ਨੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਇਜ਼ਰਾਈਲ-ਅਮਰੀਕਾ ਅਤੇ ਈਰਾਨ ਦੀ ਜੰਗ ਤੋਂ ਪੈਦਾ ਹੋਏ ਸੰਕਟ ਨਾਲ ਇੱਕਜੁੱਟ ਹੋ ਕੇ ਲੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਕੱਲ੍ਹ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਹੋਈ ਹੈ। ਮੈਂ ਦੇਸ਼ ਵਾਸੀਆਂ ਨੂੰ ਕਹਾਂਗਾ ਕਿ ਉਹ ਸਬਰ ਅਤੇ ਇੱਕਜੁੱਟਤਾ ਨਾਲ ਇਸ ਸੰਕਟ ਦਾ ਸਾਹਮਣਾ ਕਰਨ। ਇਹ ਪੂਰੀ ਦੁਨੀਆ ਨੂੰ ਪਰੇਸ਼ਾਨ ਕਰਨ ਵਾਲਾ ਸੰਕਟ ਹੈ।”

 

Share This Article
Leave a Comment