ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਅਤੇ ਔਰਤਾਂ ਨੂੰ ਕੀਤੀ ਖਾਸ ਅਪੀਲ; ਪੜ੍ਹੋ ਕੀ ਕਿਹਾ

Global Team
2 Min Read

ਨਵੀ ਦਿੱਲੀ : ਕੇਰਲ, ਅਸਾਮ ਅਤੇ ਪੁਡੂਚੇਰੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਰਾਜਾਂ ਦੀ ਜਨਤਾ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਸ਼ਲ ਮੀਡੀਆ ‘ਐਕਸ’ ‘ਤੇ ਲਿਖਿਆ ਗਿਆ ਹੈ, ‘ਮੈਂ ਕੇਰਲ ਦੀ ਜਨਤਾ ਨੂੰ 2026 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਗਿਣਤੀ ਵਿੱਚ ਵੋਟ ਪਾਉਣ ਦਾ ਸੱਦਾ ਦਿੰਦਾ ਹਾਂ। ਰਿਕਾਰਡ ਤੋੜ ਭਾਗੀਦਾਰੀ ਕੇਰਲ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਨਵੀਂ ਊਰਜਾ ਪ੍ਰਦਾਨ ਕਰੇਗੀ। ਮੈਂ ਖਾਸ ਤੌਰ ‘ਤੇ ਸੂਬੇ ਦੇ ਨੌਜਵਾਨਾਂ ਅਤੇ ਔਰਤਾਂ ਨੂੰ ਅੱਗੇ ਆ ਕੇ ਵੋਟ ਪਾਉਣ ਦੀ ਬੇਨਤੀ ਕਰਦਾ ਹਾਂ।’

ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੀ ਜਨਤਾ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ‘ਐਕਸ”ਤੇ ਲਿਖਿਆ ਹੈ, ‘ਪੁਡੂਚੇਰੀ ਵਿਧਾਨ ਸਭਾ ਚੋਣਾਂ ਸ਼ੁਰੂ ਹੋਣ ਦੇ ਮੌਕੇ ‘ਤੇ ਮੈਂ ਸਾਰੇ ਵੋਟਰਾਂ ਨੂੰ ਭਾਰੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਮੈਂ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਅਤੇ ਮਹਿਲਾ ਵੋਟਰਾਂ ਨੂੰ ਲੋਕਤੰਤਰ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਦੀ ਅਪੀਲ ਕਰਦਾ ਹਾਂ। ਪੁਡੂਚੇਰੀ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਵਿੱਚ ਹਰ ਵੋਟ ਮਾਇਨੇ ਰੱਖਦੀ ਹੈ।’

ਪੀਐਮ ਮੋਦੀ ਨੇ ਇੱਕ ਹੋਰ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ‘ਅਸਾਮ ਵਿਧਾਨ ਸਭਾ ਚੋਣਾਂ 2026 ਲਈ ਵੋਟਿੰਗ ਸ਼ੁਰੂ ਹੋਣ ਦੇ ਨਾਲ ਹੀ ਮੈਂ ਅਸਾਮ ਦੀ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਮੈਨੂੰ ਉਮੀਦ ਹੈ ਕਿ ਸੂਬੇ ਦੇ ਨੌਜਵਾਨ ਅਤੇ ਮਹਿਲਾ ਵੋਟਰ ਉਤਸ਼ਾਹ ਨਾਲ ਹਿੱਸਾ ਲੈਣਗੇ ਅਤੇ ਇਸ ਚੋਣ ਨੂੰ ਲੋਕਤੰਤਰ ਅਤੇ ਲੋਕ ਕਰਤੱਵ ਦਾ ਉਤਸਵ ਬਣਾਉਣਗੇ।’

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment