ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ‘ਮਨ ਕੀ ਬਾਤ’ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਰੋਨਾ ਆਫ਼ਤ ਦਰਮਿਆਨ ਅਨਲਾਕ-4 ਨੂੰ ਲੈ ਕੇ ਆਪਣੀ ਗੱਲ ਲੋਕਾਂ ਨਾਲ ਸਾਂਝੀ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ 18 ਅਗਸਤ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਲੋਕਾਂ ਤੋਂ ਵਿਚਾਰ ਮੰਗੇ ਸਨ।
Tune in at 11 AM on 30th August. #MannKiBaat pic.twitter.com/PuaZEqmT78
— Narendra Modi (@narendramodi) August 29, 2020
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰ ਸਰਕਾਰ ਨੇ ਅਨਲਾਕ-4 ਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਨ੍ਹਾਂ ਦਿਸ਼ਾਂ ਨਿਰਦੇਸ਼ਾਂ ਤਹਿਤ ਕੁਝ ਸ਼ਰਤਾਂ ‘ਤੇ 7 ਸਤੰਬਰ ਤੋਂ ਮੈਟਰੋ ਸੇਵਾ ਬਹਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। 21 ਸਤੰਬਰ ਤੋਂ ਧਾਰਮਿਕ ਆਯੋਜਨ ਵਿਚ 100 ਲੋਕਾਂ ਦੇ ਸ਼ਾਮਲ ਹੋਣ ਦੀ ਵੀ ਇਜਾਜ਼ਤ ਦਿੱਤੀ ਗਈ ਹੈ।