PM ਮੋਦੀ ਕਰਨਗੇ ਅੰਤਰਾਰਸ਼ਟਰੀ ਓਲੰਪਿਕ ਕਮੇਟੀ ਦੇ 141ਵੇਂ ਸੈਸ਼ਨ ਦਾ ਉਦਘਾਟਨ

Rajneet Kaur
2 Min Read

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ IOC ਦੇ 141ਵੇਂ ਸੈਸ਼ਨ ਦਾ ਉਦਘਾਟਨ ਕਰਨ ਜਾ ਰਹੇ ਹਨ। ਇਸ ਸਬੰਧੀ ਪ੍ਰੋਗਰਾਮ ਸ਼ਾਮ 6 ਵਜੇ ਤੋਂ ਹੋਵੇਗਾ। ਇਸ ਸੈਸ਼ਨ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਮੈਂਬਰਾਂ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਹ ਉਨ੍ਹਾਂ ਲਈ ਇੱਕ ਮਹੱਤਵਪੂਰਨ ਮੀਟਿੰਗ ਵਜੋਂ ਕੰਮ ਕਰੇਗਾ। ਓਲੰਪਿਕ ਖੇਡਾਂ ਸਬੰਧੀ ਸਾਰੇ ਫੈਸਲੇ IOC ਵਿੱਚ ਹੀ ਲਏ ਜਾਂਦੇ ਹਨ।

ਦਸਣਯੋਗ ਹੈ ਕਿ ਭਾਰਤ ਤਕਰੀਬਨ 40 ਸਾਲ ਦੇ ਅਰਸੇ ਤੋਂ ਬਾਅਦ ਦੂਜੀ ਵਾਰ IOC ਸੈਸ਼ਨ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਤੋਂ ਪਹਿਲਾਂ IOC ਦਾ 86ਵਾਂ ਸੈਸ਼ਨ 1983 ਵਿੱਚ ਨਵੀਂ ਦਿੱਲੀ ਬੁਲਾਇਆ ਗਿਆ ਸੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਹ ਭਾਰਤ ਵਿੱਚ ਹੋਣ ਵਾਲਾ 141ਵਾਂ IOC ਆਲਮੀ ਸੈਸ਼ਨ ਹੈ। ਇਹ ਖੇਡ ਉੱਤਮਤਾ ਅਤੇ ਦੋਸਤੀ ਦੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਰੱਖਿਆ ਗਿਆ ਹੈ। ਇਹ ਸੈਸ਼ਨ ਓਲੰਪਿਕ ਖੇਡਾਂ ਦੇ ਆਦਰਸ਼ਾਂ ਨੂੰ ਅੱਗੇ ਵਧਾਉਣ ਲਈ ਦੇਸ਼ ਦੇ ਸਮਰਪਣ ਦਾ ਪ੍ਰਤੀਕ ਹੈ।

IOC ਦੇ 141ਵੇਂ ਸੈਸ਼ਨ ਵਿੱਚ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਪ੍ਰਧਾਨ ਥਾਮਸ ਬਾਕ ਅਤੇ ਨੀਤਾ ਅੰਬਾਨੀ ਸਮੇਤ ਆਈਓਸੀ ਦੇ ਹੋਰ ਮੈਂਬਰਾਂ ਦੇ ਨਾਲ ਨਾਲ ਪ੍ਰਮੁੱਖ ਭਾਰਤੀ ਖੇਡ ਸ਼ਖਸੀਅਤਾਂ ਅਤੇ ਪ੍ਰਤੀਨਿਧ ਸ਼ਾਮਿਲ ਹੋਣਗੇ। ਭਾਰਤੀ ਓਲੰਪਿਕ ਸੰਘ ਸਮੇਤ ਵੱਖ-ਵੱਖ ਖੇਡ ਫੈਡਰੇਸ਼ਨਾਂ ਦੇ ਮੈਂਬਰ ਵੀ ਹਿੱਸਾ ਲੈਣਗੇ। IOC ਸੈਸ਼ਨ ਓਲੰਪਿਕ ਨਾਲ ਸਬੰਧਿਤ ਮਾਮਲਿਆਂ ਵਿੱਚ ਫੈਸਲਾ ਲੈਣ ਵਾਲੀ ਸਰਵਉੱਚ ਸੰਸਥਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment