ਅੱਜ ਪੂਰੇ ਦੇਸ਼ ਅੰਦਰ ਦੁਸ਼ਿਹਰੇ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ ਅਤੇ ਰਾਵਣ ਦੇ ਪੁਤਲੇ ਸਾੜੇ ਜਾ ਰਹੇ ਹਨ। ਇਸੇ ਸਿਲਸਿਲੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦਿੱਲੀ ਦੇ ਦਵਾਰਕਾ ਇਲਾਕੇ ‘ਚ ਰਾਵਣ ਦਾ ਪੁਤਲਾ ਸਾੜਿਆ। ਜਾਣਕਾਰੀ ਮੁਤਾਬਿਕ ਇਹ ਰਾਵਣ ਦਾ ਪੁਤਲਾ 107 ਫੁੱਟ ਉੱਚਾ ਸੀ। ਇਸ ਸਮੇ ਉਨ੍ਹਾਂ ਨਾਲ ਦਿੱਲੀ ਦੇ ਬੀਜੇਪੀ ਨੇਤਾ ਮਨੋਜ ਤਿਵਾਰੀ ਅਤੇ ਪੱਛਮੀ ਦਿੱਲੀ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਮੌਜੂਦ ਸਨ। ਇਸ ਤੋਂ ਬਾਅਦ ਪੀਐਮ ਮੋਦੀ ਨੇ ਲੋਕਾਂ ਨੂੰ ਸੰਬੋਧਿਤ ਵੀ ਕੀਤਾ।
ਦੇਖੋ ਤਸਵੀਰਾਂ