Queen Elizabeth II Passes Away: ਨਵੀਂ ਦਿੱਲੀ:ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ-2 ਦੇ ਦੇਹਾਂਤ ‘ਤੇ ਬ੍ਰਿਟੇਨ ‘ਚ ਸੋਗ ਦੀ ਲਹਿਰ ਹੈ। ਦੁਨੀਆ ਦੇ ਕਈ ਦੇਸ਼ਾਂ ਦੇ ਨੇਤਾਵਾਂ ਨੇ ਵੀ ਟਵੀਟ ਕਰਕੇ ਮਹਾਰਾਣੀ ਦੇ ਦੇਹਾਂਤ ‘ਤੇ ਸੋਗ ਜਤਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਮਹਾਰਾਣੀ ਐਲਿਜ਼ਾਬੈਥ-2 ਦੇ ਦਿਆਲੂ ਵਿਹਾਰ ਨੂੰ ਹਮੇਸ਼ਾ ਯਾਦ ਰੱਖਣਗੇ।
ਪੀਐਮ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ, ‘ਸਾਲ 2015 ਅਤੇ 2018 ਵਿੱਚ ਬ੍ਰਿਟੇਨ ਦੇ ਦੌਰੇ ਦੌਰਾਨ, ਉਨ੍ਹਾਂ ਦੀ ਮਹਾਰਾਣੀ ਐਲਿਜ਼ਾਬੈਥ II ਨਾਲ ਯਾਦਗਾਰ ਮੁਲਾਕਾਤਾਂ ਹੋਈਆਂ। ਉਹ ਉਨ੍ਹਾਂ ਦੀ ਦਿਆਲਤਾ ਨੂੰ ਕਦੇ ਨਹੀਂ ਭੁੱਲਣਗੇ। ਇੱਕ ਮੁਲਾਕਾਤ ਦੌਰਾਨ ਉਨ੍ਹਾਂ ਨੇ ਉਨ੍ਹਾਂ ਨੂੰ ਉਹ ਰੁਮਾਲ ਦਿਖਾਇਆ ਜੋ ਮਹਾਤਮਾ ਗਾਂਧੀ ਨੇ ਉਨ੍ਹਾਂ ਨੂੰ ਵਿਆਹ ਵਿੱਚ ਤੋਹਫ਼ੇ ਵਜੋਂ ਦਿੱਤਾ ਸੀ।
I had memorable meetings with Her Majesty Queen Elizabeth II during my UK visits in 2015 and 2018. I will never forget her warmth and kindness. During one of the meetings she showed me the handkerchief Mahatma Gandhi gifted her on her wedding. I will always cherish that gesture. pic.twitter.com/3aACbxhLgC
— Narendra Modi (@narendramodi) September 8, 2022
- Advertisement -
ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਟਵੀਟ ਕਰਕੇ ਬ੍ਰਿਟੇਨ ਦੀ ਮਹਾਰਾਣੀ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ‘ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦੇ ਦੇਹਾਂਤ ਨਾਲ ਦੁਨੀਆ ਨੇ ਇਕ ਮਹਾਨ ਸ਼ਖਸੀਅਤ ਨੂੰ ਗੁਆ ਦਿੱਤਾ ਹੈ। ਇੱਕ ਯੁੱਗ ਬੀਤ ਗਿਆ ਹੈ, ਜਦੋਂ ਉਨ੍ਹਾਂ ਨੇ 7 ਦਹਾਕਿਆਂ ਤੋਂ ਵੱਧ ਸਮੇਂ ਤੱਕ ਆਪਣੇ ਦੇਸ਼ ਅਤੇ ਇਸਦੇ ਲੋਕਾਂ ਨੂੰ ਚਲਾਇਆ। ਉਹ ਬ੍ਰਿਟੇਨ ਦੇ ਲੋਕਾਂ ਦਾ ਦੁੱਖ ਸਾਂਝਾ ਕਰਦੇ ਹਨ ਅਤੇ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦੇ ਹਨ
In the demise of Her Majesty Queen Elizabeth II of UK, the world has lost a great personality. An era has passed since she steered her country and people for over 7 decades. I share the grief of people of UK and convey my heartfelt condolence to the family.
— President of India (@rashtrapatibhvn) September 8, 2022
- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.