ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਦੌਰੇ ‘ਤੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਹੈਦਰਾਬਾਦ ‘ਚ ਰੋਡ ਸ਼ੋਅ ਕਰਨਗੇ। ਤੇਲੰਗਾਨਾ ਬੀਜੇਪੀ ਮੁਤਾਬਕ ਪ੍ਰਧਾਨ ਮੰਤਰੀ ਇੱਕ ਘੰਟੇ ਦਾ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਮਿਰਜ਼ਾਗੁਡਾ ਤੋਂ ਸ਼ੁਰੂ ਹੋ ਕੇ ਸ਼ੁੱਕਰਵਾਰ ਸ਼ਾਮ ਮਲਕਾਜਗਿਰੀ ‘ਚ ਸਮਾਪਤ ਹੋਵੇਗਾ। ਹੈਦਰਾਬਾਦ ਵਿੱਚ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਵੱਲੋਂ 16 ਮਾਰਚ ਨੂੰ ਨਾਗਰਕੁਰਨੂਲ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਦੀ ਉਮੀਦ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੀਐਮ ਮੋਦੀ 16 ਅਤੇ 18 ਮਾਰਚ ਨੂੰ ਤੇਲੰਗਾਨਾ ਵਿੱਚ ਹੋਣਗੇ। 18 ਮਾਰਚ ਨੂੰ ਪ੍ਰਧਾਨ ਮੰਤਰੀ ਜਗਤਿਆਲ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।